logo
logo

ਸ਼ਹਿਨਾਜ਼ ਗਿੱਲ ‘ਇਸ਼ਕਨਾਮਾ’ ਦੇ ਪ੍ਰੀਮੀਅਰ ‘ਤੇ ਖੁਦ ਦੀ ਤਸਵੀਰ ਨੂੰ ਕਿੱਸ ਕਰਦੀ ਆਈ ਨਜ਼ਰ, ਵੀਡੀਓ ਹੋ ਰਿਹਾ ਵਾਇਰਲ

ਸ਼ਹਿਨਾਜ਼ ਗਿੱਲ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਉਹ ਆਪਣੇ ਹੀ ਪੋਸਟਰ ‘ਤੇ ਕਿੱਸ ਕਰਦੀ ਹੋਈ ਨਜ਼ਰ ਆ ਰਹੀ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਅਦਾਕਾਰਾ ਸ਼ਹਿਨਾਜ਼ ਗਿੱਲ ਆਪਣੀ ਫ਼ਿਲਮ ‘ਇਸ਼ਕਨਾਮਾ’ ਦੇ ਪ੍ਰੀਮੀਅਰ ਤੇ ਪਹੁੰਚੀ ਸੀ। ਇਸ ਦੌਰਾਨ ਉਸ ਨੇ ਬਾਹਰ ਫ਼ਿਲਮ ਦੇ ਲੱਗੇ ਪੋਸਟਰ ਦੇਖੇ ਤਾਂ ਉਹ ਕੁਝ ਪਲ ਲਈ ਉੱਥੇ ਰੁਕ ਗਈ ਅਤੇ ਬਾਅਦ ਉਹ ਆਪਣੀ ਤਸਵੀਰ ‘ਤੇ ਕਿੱਸ ਕਰਨ ਲੱਗ ਪਈ । ਅਦਾਕਾਰਾ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ। 

ਸ਼ਹਿਨਾਜ਼ ਗਿੱਲ ਦਾ ਵਰਕ ਫ੍ਰੰਟ 

ਸ਼ਹਿਨਾਜ਼ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਫ਼ਿਲਮ ਇਸ਼ਕਨਾਮਾ ਤੋਂ ਬਾਅਦ ਹੁਣ ਉਹ ਗਿੱਪੀ ਗਰੇਵਾਲ ਦੇ ਨਾਲ ਫ਼ਿਲਮ ‘ਸਿੰਘ ਵਰਸਿਜ਼ ਕੌਰ-੨’ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਵੇਗੀ ।

ਇਸ ਤੋਂ ਇਲਾਵਾ ਉਹ ਹੋਰ ਵੀ ਕਈ ਪ੍ਰੋਜੈਕਟਸ ‘ਚ ਨਜ਼ਰ ਆਉਣਗੇ ।ਸ਼ਹਿਨਾਜ਼ ਗਿੱਲ ਨੇ ਆਪਣੀ ਸ਼ੁਰੂਆਤ ਪੰਜਾਬੀ ਇੰਡਸਟਰੀ ਤੋਂ ਕੀਤੀ ਸੀ ਅਤੇ ਬਤੌਰ ਮਾਡਲ ਉਹ ਕਈ ਗੀਤਾਂ ‘ਚ ਨਜ਼ਰ ਆ ਚੁੱਕੇ ਹਨ। ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਹੁਣ ਤੱਕ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ।  

- GTC Pollywood

Top Stories