logo
logo

ਫ਼ਿਲਮ ‘ਇਸ਼ਕਨਾਮਾ’ ਦੇ ਸੈੱਟ ‘ਤੇ ਸ਼ੂਟਿੰਗ ਦੌਰਾਨ ਸ਼ਹਿਨਾਜ਼ ਗਿੱਲ ਦੇ ਨਾਲ ਹੋਇਆ ਸੀ ਇਹ ਹਾਦਸਾ, ਵੀਡੀਓ ਹੋ ਰਿਹਾ ਵਾਇਰਲ

ਫ਼ਿਲਮ ‘ਇਸ਼ਕਨਾਮਾ’ ਦੇ ਸੈੱਟ ਤੋਂ ਅਦਾਕਾਰਾ ਸ਼ਹਿਨਾਜ਼ ਗਿੱਲ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਅਦਾਕਾਰਾ ਕਹਿ ਰਹੀ ਹੈ ਕਿ ਉਸ ਦੇ ਗਲੇ ‘ਚ ਉਸ ਦੀ ਨਥਨੀ ਚਲੀ ਗਈ ਹੈ। ਜਿਸ ਨੂੰ ਅਦਾਕਾਰਾ ਕੱਢਦੀ ਹੋਈ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ‘ਤੇ ਅਦਾਕਾਰਾ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ। ਜਿਸ ‘ਚ ਉਹ ਦੱਸ ਰਹੀ ਹੈ ਕਿ ਉਸ ਦੀ ਨਥਨੀ ਉਸ ਦੇ ਗਲੇ ‘ਚ ਅਟਕ ਗਈ ਹੈ।

ਸੋਸ਼ਲ ਮੀਡੀਆ ਤੇ ਉਸ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਕਮੈਂਟਸ ਕਰ ਰਹੇ ਹਨ । 

ਸ਼ਹਿਨਾਜ਼ ਗਿੱਲ ਦਾ ਵਰਕ ਫ੍ਰੰਟ 

ਸ਼ਹਿਨਾਜ਼ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਇਸ਼ਕਨਾਮਾ’ ਰਿਲੀਜ਼ ਹੋਈ ਹੈ। ਇਸ ਫ਼ਿਲਮ ‘ਚ ਜੈ ਰੰਧਾਵਾ ਦੇ ਨਾਲ ਉਨ੍ਹਾਂ ਦੀ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਇਸ ਤੋਂ ਇਲਾਵਾ ਸ਼ਹਿਨਾਜ਼ ਗਿੱਲ ਜਲਦ ਹੀ ਫ਼ਿਲਮ ‘ਸਿੰਘ ਵਰਸਿਜ਼ ਕੌਰ-2’ ‘ਚ ਨਜ਼ਰ ਆਉਣਗੇ ।ਇਸ ਤੋਂ ਇਲਾਵਾ ਆਉਣ ਵਾਲੇ ਦਿਨ ਉਹ ਹੋਰ ਵੀ ਕਈ ਪ੍ਰੋਜੈਕਟਸ ‘ਚ ਕੰਮ ਕਰਦੇ ਹੋਏ ਦਿਖਾਈ ਦੇਣਗੇ। 

 

- GTC Pollywood

Top Stories