ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਆਪਣੇ ਭਰਾ ਦੇ ਵਿਆਹ ਨੂੰ ਲੈ ਕੇ ਐਕਸਾਈਟਡ ਹੈ ਅਤੇ ਇੱਕ ਤੋਂ ਬਾਅਦ ਇੱਕ ਵੀਡੀਓ ਸਾਂਝੇ ਕਰ ਰਹੀ ਹੈ। ਹੁਣ ਅਦਾਕਾਰਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ‘ਚ ਉਹ ਆਪਣੇ ਭਰਾ ਦੀ ਹੋਣ ਵਾਲੀ ਲਾੜੀ ਦੇ ਹੱਥਾਂ ‘ਚ ਮਹਿੰਦੀ ਲਗਾਉਂਦੀ ਹੋਈ ਨਜ਼ਰ ਆ ਰਹੀ ਹੈ ਅਤੇ ਇਸ ਤੋਂ ਬਾਅਦ ਉਸ ਦਾ ਭਰਾ ਆਪਣੀ ਹੋਣ ਵਾਲੀ ਲਾੜੀ ਨੂੰ ਰਿੰਗ ਪਹਿਨਾਉਂਦਾ ਹੋਇਆ ਨਜ਼ਰ ਆਉਂਦਾ ਹੈ।
Add GTC Pollywood on Google

ਇਸ ਤੋਂ ਬਾਅਦ ਦੋਵੇਂ ਜਣੀਆਂ ਆਪੋ ਆਪਣੀ ਰਿੰਗ ਫਲਾਂਟ ਕਰਦੇ ਹੋਏ ਦਿਖਾਈ ਦੇ ਰਹੇ ਹਨ। ਸੋਸ਼ਲ ਮੀਡੀਆ ਤੇ ਜਿਉਂ ਹੀ ਇਹ ਤਸਵੀਰਾਂ ਸਾਹਮਣੇ ਆਈਆਂ ਤਾਂ ਫੈਨਸ ਨੇ ਵੀ ਅਦਾਕਾਰਾ ਨੂੰ ਵਧਾਈਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।

ਸ਼ਹਿਨਾਜ਼ ਗਿੱਲ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਸ ਵਿਆਹ ਦੇ ਸੈਲੀਬ੍ਰੇਸ਼ਨ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਜਿਸ ‘ਚ ਉਹ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ। ਜਦੋਂਕਿ ਇੱਕ ਜਗ੍ਹਾ ‘ਤੇ ਉਹ ਸ਼ਬਦ ਕੀਰਤਨ ਦਾ ਅਨੰਦ ਮਾਣਦੀ ਦਿਖਾਈ ਦੇ ਰਹੀ ਹੈ।
ਸ਼ਹਿਨਾਜ਼ ਗਿੱਲ ਦਾ ਵਰਕ ਫ੍ਰੰਟ
ਸ਼ਹਿਨਾਜ਼ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪੰਜਾਬੀ ਇੰਡਸਟਰੀ ‘ਚ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਨਜ਼ਰ ਆ ਰਹੇ ਹਨ । ਹਾਲ ਹੀ ‘ਚ ਉਹ ਫ਼ਿਲਮ ਇਸ਼ਕਨਾਮਾ ਤੇ ਸਿੰਘ ਵਰਸਿਜ਼ ਕੌਰ-2 ‘ਚ ਨਜ਼ਰ ਆਏ ਸਨ।
- GTC Pollywood