logo
logo

ਸ਼ਹਿਨਾਜ਼ ਗਿੱਲ ਦਾ ਆਪਣੀ ਫੈਨ ਦੇ ਨਾਲ ਵੀਡੀਓ ਹੋ ਰਿਹਾ ਵਾਇਰਲ

ਸ਼ਹਿਨਾਜ਼ ਗਿੱਲ ਦਾ ਆਪਣੀ ਫੈਨ ਦੇ ਨਾਲ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ‘ਚ ਅਦਾਕਾਰਾ ਆਪਣੀ ਫੀਮੇਲ ਫੈਨ ਨੂੰ ਮਿਲਦੀ ਹੋਈ ਨਜ਼ਰ ਆ ਰਹੀ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਸ਼ਹਿਨਾਜ਼ ਗਿੱਲ ਬੜੇ ਹੀ ਪਿਆਰ ਦੇ ਨਾਲ ਆਪਣੀ ਇਸ ਫੈਨ ਨੂੰ ਮਿਲ ਰਹੀ ਹੈ ।ਸ਼ਹਿਨਾਜ਼ ਗਿੱਲ ਦਾ ਫੈਨ ਦੇ ਨਾਲ ਏਨਾਂ ਪਿਆਰ ਵੇਖ ਕੇ ਫੈਨਸ ਵੀ ਅਦਾਕਾਰਾ ਦੀ ਤਾਰੀਫ ਕਰਦੇ ਹੋਏ ਦਿਖਾਈ ਦੇ ਰਹੇ ਹਨ। 

ਸ਼ਹਿਨਾਜ਼ ਗਿੱਲ ਦਾ ਵਰਕ ਫ੍ਰੰਟ 

ਸ਼ਹਿਨਾਜ਼ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ।ਉਨ੍ਹਾਂ ਨੇ ਬਤੌਰ ਮਾਡਲ ਪੰਜਾਬੀ ਗੀਤਾਂ ਦੇ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਫ਼ਿਲਮਾਂ ਦਾ ਰੁਖ ਕੀਤਾ ਅਤੇ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ।

ਪਰ ਉਹ ਚਰਚਾ ‘ਚ ਉਦੋਂ ਆਈ ਜਦੋਂ ਉਨ੍ਹਾਂ ਨੇ ਬਿੱਗ ਬੌਸ ‘ਚ ਭਾਗ ਲਿਆ। ਇਸ ਸ਼ੋਅ ਦੇ ਨਾਲ ਉਨ੍ਹਾਂ ਨੂੰ ਨਵੀਂ ਪਛਾਣ ਮਿਲੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਕਈ ਵੱਡੇ ਪ੍ਰੋਜੈਕਟਸ ‘ਚ ਕੰਮ ਕਰਨ ਦਾ ਮੌਕਾ ਮਿਲਿਆ। 

- GTC Pollywood

Top Stories