ਸਿੰਮੀ ਚਾਹਲ ‘ਤੇ ਮੈਂਡੀ ਤੱਖਰ ਫ਼ਿਲਮ ‘ਟੁੱਟ ਪੈਣੀ ਇੰਗਲਿਸ਼ ਨੇ’ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ ।ਇਸ ਫ਼ਿਲਮ ਦਾ ਟ੍ਰੇਲਰ ਵੀ ਜਲਦ ਹੀ ਰਿਲੀਜ਼ ਹੋਵੇਗਾ। ਇਸ ਫ਼ਿਲਮ ਦਾ ਸਿੰਮੀ ਚਾਹਲ ਨੇ ਨਵਾਂ ਪੋਸਟਰ ਸਾਂਝਾ ਕੀਤਾ ਹੈ। ਜਿਸ ‘ਚ ਸਿੰਮੀ ਚਾਹਲ ਤੇ ਮੈਂਡੀ ਤੱਖਰ ਨਜ਼ਰ ਆ ਰਹੀਆਂ ਹਨ। ਫ਼ਿਲਮ ਦੇ ਪੋਸਟਰ ‘ਚ ਤੁਸੀਂ ਵੇਖ ਸਕਦੇ ਹੋ ਕਿ ਸਿੰਮੀ ਚਾਹਲ ਸੂਟ ‘ਚ ਨਜ਼ਰ ਆ ਰਹੇ ਹਨ ਜਦੋਂਕਿ ਮੈਂਡੀ ਤੱਖਰ ਵੈਸਟਨ ਡਰੈੱਸ ‘ਚ ਬਹੁਤ ਹੀ ਖੂਬਸੂਰਤ ਲੱਗ ਰਹੀ ਹੈ।
Add GTC Pollywood on Google
ਸਿੰਮੀ ਚਾਹਲ ‘ਤੇ ਮੈਂਡੀ ਤੱਖਰ ਫ਼ਿਲਮ ‘ਟੁੱਟ ਪੈਣੀ ਇੰਗਲਿਸ਼ ਨੇ’ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ ।ਇਸ ਫ਼ਿਲਮ ਦਾ ਟ੍ਰੇਲਰ ਵੀ ਜਲਦ ਹੀ ਰਿਲੀਜ਼ ਹੋਵੇਗਾ। ਇਸ ਫ਼ਿਲਮ ਦਾ ਸਿੰਮੀ ਚਾਹਲ ਨੇ ਨਵਾਂ ਪੋਸਟਰ ਸਾਂਝਾ ਕੀਤਾ ਹੈ। ਜਿਸ ‘ਚ ਸਿੰਮੀ ਚਾਹਲ ਤੇ ਮੈਂਡੀ ਤੱਖਰ ਨਜ਼ਰ ਆ ਰਹੀਆਂ ਹਨ। ਫ਼ਿਲਮ ਦੇ ਪੋਸਟਰ ‘ਚ ਤੁਸੀਂ ਵੇਖ ਸਕਦੇ ਹੋ ਕਿ ਸਿੰਮੀ ਚਾਹਲ ਸੂਟ ‘ਚ ਨਜ਼ਰ ਆ ਰਹੇ ਹਨ ਜਦੋਂਕਿ ਮੈਂਡੀ ਤੱਖਰ ਵੈਸਟਨ ਡਰੈੱਸ ‘ਚ ਬਹੁਤ ਹੀ ਖੂਬਸੂਰਤ ਲੱਗ ਰਹੀ ਹੈ। ਸਿੰਮੀ ਚਾਹਲ ਤੇ ਮੈਂਡੀ ਤੱਖਰ ਦੇ ਨਾਲ-ਨਾਲ ਫ਼ਿਲਮ ‘ਚ ਸਤਵਿੰਦਰ ਸਿੰਘ ਵੀ ਨਜ਼ਰ ਆਉਣਗੇ । ਫ਼ਿਲਮ ਨੂੰ ਲੈ ਕੇ ਫੈਨਸ ਵੀ ਐਕਸਾਈਟਡ ਹਨ ਅਤੇ ਬੇਸਬਰੀ ਦੇ ਨਾਲ ਇਸ ਦੀ ਉਡੀਕ ਕਰ ਰਹੇ ਹਨ।

ਸਿੰਮੀ ਚਾਹਲ ਦਾ ਵਰਕ ਫ੍ਰੰਟ
ਸਿੰਮੀ ਚਾਹਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ।

ਉਨ੍ਹਾਂ ਦੇ ਕਿਰਦਾਰਾਂ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ। ਫ਼ਿਲਮ ‘ਰੱਬ ਦਾ ਰੇਡੀਓ’, ‘ਚੱਲ ਮੇਰਾ ਪੁੱਤ’, ‘ਭੱਜੋ ਵੀਰੋ ਵੇ’, ‘ਬੰਬੂਕਾਟ’ ਸਣੇ ਕਈ ਫ਼ਿਲਮਾਂ ‘ਚ ਉਨ੍ਹਾਂ ਨੇ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਿਆ ਹੈ।ਉੱਥੇ ਹੀ ਅਦਾਕਾਰਾ ਮੈਂਡੀ ਤੱਖਰ ਵੀ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ।
- GTC Pollywood