logo
logo

ਮਾਪਿਆਂ ਨੂੰ ਯਾਦ ਕਰਕੇ ਭਾਵੁਕ ਹੋਏ ਗਾਇਕਾ ਪਰਵੀਨ ਭਾਰਟਾ

 ਗਾਇਕਾ ਪਰਵੀਨ ਭਾਰਟਾ ਨੇ ਆਪਣੇ ਮਾਪਿਆਂ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ।ਇਸ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਦੇ ਮਾਤਾ ਪਿਤਾ ਦੋਵੇਂ ਨਜ਼ਰ ਆ ਰਹੇ ਹਨ। ਦੱਸ ਦਈਏ ਕਿ ਹਾਲ ਹੀ ‘ਚ ਗਾਇਕਾ ਦੀ ਮਾਂ ਦਾ ਦਿਹਾਂਤ ਹੋ ਗਿਆ ਸੀ। ਜਿਸ ਤੋਂ ਬਾਅਦ ਗਾਇਕਾ ਬੁਰੀ ਤਰ੍ਹਾਂ ਟੁੱਟ ਗਈ ਹੈ। ਕੁਝ ਸਾਲ ਪਹਿਲਾਂ ਹੀ ਉਨ੍ਹਾਂ ਦੇ ਪਿਤਾ ਜੀ ਦਾ ਵੀ ਦਿਹਾਂਤ ਹੋ ਗਿਆ ਸੀ ।ਇਨਸਾਨ ਭਾਵੇਂ ਕਿੰਨਾ ਵੀ ਵੱਡਾ ਕਿਉਂ ਨਾ ਹੋ ਜਾਵੇ ਉਸ ਨੂੰ ਮਾਪਿਆਂ ਦੀ ਲੋੜ ਹਮੇਸ਼ਾ ਹੀ ਰਹਿੰਦੀ ਹੈ।

ਪਰਵੀਨ ਭਾਰਟਾ ਦਾ ਵਰਕ ਫ੍ਰੰਟ 

ਪਰਵੀਨ ਭਾਰਟਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।

ਕੁਝ ਸਮਾਂ ਪਹਿਲਾਂ ਉਨ੍ਹਾਂ ਦਾ ਗੀਤ ‘ਓਏ ਭੋਲੇ ਓਏ-2’ ‘ਚ ਗੀਤ ਰਿਲੀਜ਼ ਹੋਇਆ ਹੈ।ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਲਾਕੇਟ, ਸਾਡੇ ਕਾਲਜ ਦੀ ਕੰਧ ਉੱਤੇ ਹਾਣੀਆਂ ਅੱਜ ਕਿਸੇ ਨੇ ਲਿਖਤਾ ਤੇਰਾ ਮੇਰਾ ਨਾਮ ਸਣੇ ਕਈ ਹਿੱਟ ਗੀਤ ਗਾਏ ਹਨ। 

- GTC Pollywood

Top Stories