logo
logo

ਸ਼ਹਿਨਾਜ਼ ਗਿੱਲ ਤੇ ਗਿੱਪੀ ਗਰੇਵਾਲ ਦੀ ਫ਼ਿਲਮ ‘ਸਿੰਘ ਵਰਸਿਜ਼ ਕੌਰ-2’ ਦਾ ਟੀਜ਼ਰ ਰਿਲੀਜ਼, ਸ਼ਹਿਨਾਜ਼ ਗਿੱਲ ਦਾ ਬੰਗਾਲੀ ਅੰਦਾਜ਼ ਵੇਖ ਕੇ ਫੈਨਸ ਹੈਰਾਨ

ਗਿੱਪੀ ਗਰੇਵਾਲ ਤੇ ਸ਼ਹਿਨਾਜ਼ ਗਿੱਲ ਦੀ ਫ਼ਿਲਮ ‘ਸਿੰਘ ਵਰਸਿਜ਼ ਕੌਰ-2’ ਦਾ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ।ਫ਼ਿਲਮ ਦੇ ਟੀਜ਼ਰ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਸ਼ਹਿਨਾਜ਼ ਗਿੱਲ ਦਾ ਬੰਗਾਲੀ ਅੰਦਾਜ਼ ਫੈਨਸ ਨੂੰ ਕਾਫੀ ਪਸੰਦ ਆ ਰਹੀ ਹੈ। ਇਸ ਦੇ ਨਾਲ ਹੀ ਗਿੱਪੀ ਗਰੇਵਾਲ ਦਾ ਐਕਸ਼ਨ ਵਾਲਾ ਅੰਦਾਜ਼ ਵੀ ਫੈਨਸ ਨੂੰ ਵਧੀਆ ਲੱਗ ਰਿਹਾ ਹੈ। ਇਸ ਫ਼ਿਲਮ ‘ਚ ਐਕਸ਼ਨ ਡਰਾਮਾ ਅਤੇ ਕਾਮੇਡੀ ਸਭ ਕੁਝ ਵੇਖਣ ਨੂੰ ਮਿਲੇਗਾ।

ਫ਼ਿਲਮ ‘ਚ ਗਿੱਪੀ ਗਰੇਵਾਲ ਤੇ ਸ਼ਹਿਨਾਜ਼ ਗਿੱਲ ਤੋਂ ਇਲਾਵਾ ਪ੍ਰਿੰਸ ਕੰਵਲਜੀਤ ਸਿੰਘ,ਰਘਵੀਰ ਬੋਲੀ, ਹਨੀ ਮੱਟੂ ਤੇ ਗੁਲਜ਼ਾਰ ਚਾਹਲ ਨਜ਼ਰ ਆਉਣਗੇ । ਇਸ ਦੇ ਨਾਲ ਹੀ ਅਦਾਕਾਰਾ ਰੁਪਿੰਦਰ ਰੂਪੀ, ਗੁਰਪ੍ਰੀਤ ਭੰਗੂ, ਗੁਰਮੀਤ ਸਾਜਨ ਵੀ ਅਦਾਕਾਰੀ ਕਰਦੇ ਦਿਖਾਈ ਦੇਣਗੇ ।

ਫ਼ਿਲਮ ਦੀ ਡਾਇਰੈਕਸ਼ਨ ਨਵਨੀਅਤ ਸਿੰਘ ਦੇ ਵੱਲੋਂ ਕੀਤੀ ਗਈ ਹੈ ਅਤੇ ਗਿੱਪੀ ਗਰੇਵਾਲ, ਰਵਨੀਤ ਗਰੇਵਾਲ, ਸ਼੍ਰੀਕਾਂਤ ਮੋਹਤਾ ਅਤੇ ਮਹਿੰਦਰਾ ਸੋਨੀ ਵੱਲੋਂ ਫ਼ਿਲਮ ਨੂੰ ਪ੍ਰੋਡਿਊਸ ਕੀਤਾ ਗਿਆ ਹੈ।

 

ਗਿੱਪੀ ਗਰੇਵਾਲ ਦਾ ਵਰਕ ਫ੍ਰੰਟ 

ਗਿੱਪੀ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਕਦਮ ਰੱਖਿਆ ਅਤੇ ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ। 

 

- GTC Pollywood

Top Stories