ਸੁਨੰਦਾ ਸ਼ਰਮਾ ਆਪਣੇ ਗੀਤਾਂ ਦੇ ਨਾਲ ਸਰੋਤਿਆਂ ਦਾ ਅਕਸਰ ਮਨੋਰੰਜਨ ਕਰਦੀ ਨਜ਼ਰ ਆਉਂਦੀ ਹੈ। ਉਸ ਦੀਆਂ ਕਈ ਫ਼ਿਲਮਾਂ ਵੀ ਰਿਲੀਜ਼ ਹੋ ਚੁੱਕੀਆਂ ਹਨ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਸਰਾਹਿਆ ਜਾਂਦਾ ਹੈ। ਹੁਣ ਉਨਾਂ ਨੇ ਆਪਣੀ ਨਵੀਂ ਫ਼ਿਲਮ ਦਾ ਐਲਾਨ ਕਰ ਦਿੱਤਾ ਹੈ। ਜੀ ਹਾਂ ਉਹ ਜਲਦ ਹੀ ਫ਼ਿਲਮ ‘ਕਿੱਸਾ ਏ ਜੁਗਨੂੰ’ ‘ਚ ਅਦਾਕਾਰੀ ਕਰਦੀ ਹੋਈ ਨਜ਼ਰ ਆਏਗੀ।
Add GTC Pollywood on Google
ਸੁਨੰਦਾ ਸ਼ਰਮਾ ਆਪਣੇ ਗੀਤਾਂ ਦੇ ਨਾਲ ਸਰੋਤਿਆਂ ਦਾ ਅਕਸਰ ਮਨੋਰੰਜਨ ਕਰਦੀ ਨਜ਼ਰ ਆਉਂਦੀ ਹੈ। ਉਸ ਦੀਆਂ ਕਈ ਫ਼ਿਲਮਾਂ ਵੀ ਰਿਲੀਜ਼ ਹੋ ਚੁੱਕੀਆਂ ਹਨ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਸਰਾਹਿਆ ਜਾਂਦਾ ਹੈ। ਹੁਣ ਉਨਾਂ ਨੇ ਆਪਣੀ ਨਵੀਂ ਫ਼ਿਲਮ ਦਾ ਐਲਾਨ ਕਰ ਦਿੱਤਾ ਹੈ। ਜੀ ਹਾਂ ਉਹ ਜਲਦ ਹੀ ਫ਼ਿਲਮ ‘ਕਿੱਸਾ ਏ ਜੁਗਨੂੰ’ ‘ਚ ਅਦਾਕਾਰੀ ਕਰਦੀ ਹੋਈ ਨਜ਼ਰ ਆਏਗੀ।ਫ਼ਿਲਮ ਦੀ ਮੁੱਖ ਭੂਮਿਕਾ ‘ਚ ਸੁਨੰਦਾ ਸ਼ਰਮਾ ਨਜ਼ਰ ਆਉਣਗੇ । ਇਸ ਤੋਂ ਇਲਾਵਾ ਪਰਮਵੀਰ ਚੀਮਾ, ਸੁਵਿੰਦਰ ਵਿੱਕੀ, ਅਮਰ ਸੈਂਹਬੀ ਸਣੇ ਕਈ ਕਲਾਕਾਰ ਅਦਾਕਾਰੀ ਕਰਦੇ ਹੋਏ ਦਿਖਾਈ ਦੇਣਗੇ ।

ਫ਼ਿਲਮ ਦੀ ਡਾਇਰੈਕਸ਼ਨ ਤੇ ਕਹਾਣੀ
ਫ਼ਿਲਮ ਦੀ ਡਾਇਰੈਕਸ਼ਨ ਸਿਮਰਜੀਤ ਸਿੰਘ ਦੇ ਵੱਲੋਂ ਕੀਤੀ ਗਈ ਹੈ। ਜਦੋਂਕਿ ਫ਼ਿਲਮ ਦੀ ਕਹਾਣੀ ਹਰਿੰਦਰ ਕੌਰ ਦੇ ਵੱਲੋਂ ਲਿਖੀ ਗਈ ਹੈ ਅਤੇ ਫ਼ਿਲਮ ‘ਚ ਜਤਿੰਦਰ ਸ਼ਾਹ ਦਾ ਮਿਊਜ਼ਿਕ ਹੋਵੇਗਾ।

ਸੁਨੰਦਾ ਸ਼ਰਮਾ ਦਾ ਵਰਕ ਫ੍ਰੰਟ
ਸੁਨੰਦਾ ਸ਼ਰਮਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਆਪਣੇ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ ਅਤੇ ਉਨ੍ਹਾਂ ਦੇ ਗੀਤਾਂ ਨੂੰ ਸਰੋਤਿਆਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ। ਆਖਰੀ ਵਾਰ ਉਹ ਅਮਰਿੰਦਰ ਗਿੱਲ ਦੇ ਨਾਲ ਫ਼ਿਲਮ ‘ਮਿੱਤਰਾਂ ਦਾ ਚੱਲਿਆ ਟਰੱਕ ਨੀ’ ‘ਚ ਨਜ਼ਰ ਆਏ ਸਨ।
- GTC Pollywood