logo
logo

ਦਿਲਜੀਤ ਦੋਸਾਂਝ ਤੇ ਡੈਡੀ ਯੈਂਕੀ ਦਾ ਨਵਾਂ ਗੀਤ ਰਿਲੀਜ਼, ਕੁਝ ਹੀ ਘੰਟਿਆਂ ‘ਚ ਲੱਖਾਂ ਦੀ ਗਿਣਤੀ ‘ਚ ਆਏ ਵਿਊਜ਼

ਦਿਲਜੀਤ ਦੋਸਾਂਝ ਦਾ ਨਵਾਂ ਗੀਤ ‘ਡੈਡੀ ਯੈਂਕੀ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ‘ਚ ਉਹਨਾਂ ਦਾ ਸਾਥ ਦਿੱਤਾ ਹੈ ਰੈਪਰ ਤੇ ਗੀਤਕਾਰ ਡੈਡੀ ਯੈਂਕੀ ਨੇ । ਜਿਨ੍ਹਾਂ ਦੇ ਵੱਲੋਂ ਇਸ ਗੀਤ ‘ਚ ਰੈਪ ਕੀਤਾ ਗਿਆ ਹੈ। ਇਹ ਗੀਤ ਕੁਝ ਘੰਟੇ ਪਹਿਲਾਂ ਹੀ ਰਿਲੀਜ਼ ਹੋਇਆ ਹੈ ਅਤੇ ਲੱਖਾਂ ਦੀ ਗਿਣਤੀ ‘ਚ ਇਸ ਗੀਤ ‘ਤੇ ਵਿਊਜ਼ ਆ ਚੁੱਕੇ ਹਨ।

ਹਰ ਵਾਰ ਦੀ ਤਰ੍ਹਾਂ ਦਿਲਜੀਤ ਦੋਸਾਂਝ   ਦਾ ਵੱਖਰਾ ਅੰਦਾਜ਼ ਹਰ ਕਿਸੇ ਨੂੰ ਪਸੰਦ ਆ ਰਿਹਾ ਹੈ ਅਤੇ ਫੈਨਸ ਨੂੰ ਵੀ ਗਾਇਕ ਦਾ ਅੰਦਾਜ਼ ਖੂਬ ਪਸੰਦ ਆ ਰਿਹਾ ਹੈ। ਦਿਲਜੀਤ ਦੋਸਾਂਝ ਦੇ ਇਸ ਤੋਂ ਪਹਿਲਾਂ ਵੀ ਕਈ ਗੀਤ ਰਿਲੀਜ਼ ਹੋਏ ਹਨ। ਜਿਨ੍ਹਾਂ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । 

ਦਿਲਜੀਤ ਦੋਸਾਂਝ ਦਾ ਵਰਕ ਫ੍ਰੰਟ 

ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦਾ ਰੁਖ ਕੀਤਾ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਸਰਾਹਿਆ ਗਿਆ ਸੀ ।

ਅੱਜ ਦਿੱਲੀ ‘ਚ ਉਨ੍ਹਾਂ ਦਾ ਸ਼ੋਅ ਹੋਣ ਜਾ ਰਿਹਾ ਹੈ ।ਜਿਸ ਨੂੰ ਲੈ ਕੇ ਦਿਲਜੀਤ ਦੋਸਾਂਝ ਦੇ ਫੈਨਸ ਵੀ ਬਹੁਤ ਜ਼ਿਆਦਾ ਐਕਸਾਈਟਡ ਹਨ ਅਤੇ ਵੱਡੀ ਗਿਣਤੀ ‘ਚ ਸ਼ੋਅ ‘ਚ ਸਰੋਤਿਆਂ ਦੇ ਪਹੁੰਚਣ ਦੀ ਉਮੀਦ ਹੈ। 

- GTC Pollywood

Top Stories