logo
logo

ਦਿੱਲੀ ਕੰਸਰਟ ਨੂੰ ਮਨਜ਼ੂਰੀ ਮਿਲਣ ਮਗਰੋਂ ਦਿਲਜੀਤ ਦੋਸਾਂਝ ਨੇ ਸਾਂਝਾ ਕੀਤਾ ਵੀਡੀਓ

 ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਆਪਣੇ ‘ਔਰਾ ਇੰਡੀਆ ਟੂਰ’ ਨੂੰ ਲੈ ਕੇ ਲਗਾਤਾਰ ਚਰਚਾ ਵਿੱਚ ਹਨ। ਦਿੱਲੀ ਵਿੱਚ 30 ਅਕਤੂਬਰ ਨੂੰ ਹੋਣ ਵਾਲੇ ਉਨ੍ਹਾਂ ਦੇ ਕੰਸਰਟ ਨੂੰ ਲੈ ਕੇ ਪਿਛਲੇ ਕੁਝ ਸਮੇਂ ਤੋਂ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਸਨ। ਪਹਿਲਾਂ ਅਜਿਹੀਆਂ ਖ਼ਬਰਾਂ ਸਾਹਮਣੇ ਆਈਆਂ ਕਿ ਦਿੱਲੀ ਪੁਲਿਸ ਵੱਲੋਂ ਸ਼ੋਅ ਨੂੰ ਮਨਜ਼ੂਰੀ ਨਹੀਂ ਮਿਲੀ, ਪਰ ਬਾਅਦ ਵਿੱਚ ਕੰਸਰਟ ਨੂੰ ਹਰੀ ਝੰਡੀ ਮਿਲਣ ਦੀ ਜਾਣਕਾਰੀ ਸਾਹਮਣੇ ਆਈ।ਇਸ ਮਾਮਲੇ ’ਤੇ ਹੁਣ ਦਿਲਜੀਤ ਦੋਸਾਂਝ ਨੇ ਆਪਣੇ ਖ਼ਾਸ ਅੰਦਾਜ਼ ਵਿੱਚ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਸਾਂਝੀ ਕੀਤੀ, ਜਿਸ ਵਿੱਚ ਉਹ ਮੁੱਛਾਂ ਨੂੰ ਤਾਅ ਦਿੰਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਰਾਹੀਂ ਗਾਇਕ ਨੇ ਕੰਸਰਟ ਬਾਰੇ ਬਿਨਾਂ ਪੂਰੀ ਜਾਣਕਾਰੀ ਤੋਂ ਟਿੱਪਣੀਆਂ ਕਰਨ ਵਾਲਿਆਂ ’ਤੇ ਤਜ਼ ਕੱਸਿਆ।

ਅਟਕਲਾਂ ਅਤੇ ਬਹਿਸਾਂ ’ਤੇ ਦਿਲਜੀਤ ਨੇ ਕੀ ਕਿਹਾ?

ਦਿਲਜੀਤ ਦੋਸਾਂਝ ਨੇ ਵੀਡੀਓ ਵਿੱਚ ਉਨ੍ਹਾਂ ਲੋਕਾਂ ਨੂੰ ਸੰਬੋਧਨ ਕੀਤਾ, ਜੋ ਕਿਸੇ ਵੀ ਮਾਮਲੇ ਦੀ ਪੂਰੀ ਜਾਣਕਾਰੀ ਲਏ ਬਿਨਾਂ ਹੀ ਉਸ ’ਤੇ ਬਹਿਸ ਕਰਨੀ ਸ਼ੁਰੂ ਕਰ ਦਿੰਦੇ ਹਨ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਖ਼ਬਰ ’ਤੇ ਆਪਣੀ ਰਾਏ ਬਣਾਉਣ ਤੋਂ ਪਹਿਲਾਂ ਉਸ ਦੀ ਸੱਚਾਈ ਜਾਣ ਲੈਣੀ ਚਾਹੀਦੀ ਹੈ।ਗਾਇਕ ਨੇ ਤਨਜ਼ੀਆ ਲਹਿਜ਼ੇ ਵਿੱਚ ਕਿਹਾ, “ਪਹਿਲਾਂ ਖ਼ਬਰ ਤਾਂ ਪਤਾ ਕਰ ਲਿਆ ਕਰੋ। ਐਵੇਂ ਹੀ ਕੱਚਾ ਧੂੰਆਂ ਮਾਰੀ ਜਾ ਰਹੇ ਹੋ। ਕੱਚਾ ਧੂੰਆਂ ਮਾਰਨ ਨਾਲੋਂ ਚੰਗਾ ਹੈ ਕਿ ਪਹਿਲਾਂ ਗੱਲ ਪਤਾ ਕਰ ਲਿਆ ਕਰੋ। 

30 ਅਕਤੂਬਰ ਨੂੰ ਦਿੱਲੀ ਵਿੱਚ ਹੋਵੇਗਾ ਕੰਸਰਟ

ਦਿਲਜੀਤ ਦੋਸਾਂਝ ਦੇ ਪ੍ਰਸ਼ੰਸਕਾਂ ਲਈ ਰਾਹਤ ਦੀ ਗੱਲ ਹੈ ਕਿ ਦਿੱਲੀ ਵਿੱਚ 30 ਅਕਤੂਬਰ ਨੂੰ ਹੋਣ ਵਾਲੇ ਕੰਸਰਟ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਸ਼ੋਅ ਪਹਿਲਾਂ ਤੈਅ ਪ੍ਰੋਗਰਾਮ ਮੁਤਾਬਕ ਹੋਣ ਦੀ ਉਮੀਦ ਹੈ। ਗਾਇਕ ਨੇ ਆਪਣੇ ਪ੍ਰਸ਼ੰਸਕਾਂ ਨੂੰ ਵੀ ਅਟਕਲਾਂ ਅਤੇ ਬਹਿਸਾਂ ਤੋਂ ਧਿਆਨ ਹਟਾ ਕੇ ਕੰਸਰਟ ਵਿੱਚ ਮਿਲਣ ਦਾ ਸੁਨੇਹਾ ਦਿੱਤਾ ਹੈ।

- GTC Pollywood

Top Stories