ਦਿਲਜੀਤ ਦੋਸਾਂਝ ਆਪਣੇ ਇੱਕ ਤੋਂ ਬਾਅਦ ਇੱਕ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਦਾ ਨਵਾਂ ਗੀਤ ‘Devil’ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦਾ ਵੀਡੀਓ ਵੀ ਉਨ੍ਹਾਂ ਦੇ ਵੱਲੋਂ ਰਿਲੀਜ਼ ਕਰ ਦਿੱਤਾ ਗਿਆ ਹੈ। ਗੀਤ ਦੇ ਬੋਲ ਹਿੱਜ਼ੀ ਦੇ ਵੱਲੋਂ ਲਿਖੇ ਗਏ ਹਨ ਅਤੇ ਮਿਊੋਜ਼ਿਕ ਇੰਟੈਂਸ ਦੇ ਵੱਲੋਂ ਦਿੱਤਾ ਗਿਆ ਹੈ।
Add GTC Pollywood on Google
ਦਿਲਜੀਤ ਦੋਸਾਂਝ ਆਪਣੇ ਇੱਕ ਤੋਂ ਬਾਅਦ ਇੱਕ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਦਾ ਨਵਾਂ ਗੀਤ ‘Devil’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦਾ ਵੀਡੀਓ ਵੀ ਉਨ੍ਹਾਂ ਦੇ ਵੱਲੋਂ ਰਿਲੀਜ਼ ਕਰ ਦਿੱਤਾ ਗਿਆ ਹੈ। ਗੀਤ ਦੇ ਬੋਲ ਹਿੱਜ਼ੀ ਦੇ ਵੱਲੋਂ ਲਿਖੇ ਗਏ ਹਨ ਅਤੇ ਮਿਊੋਜ਼ਿਕ ਇੰਟੈਂਸ ਦੇ ਵੱਲੋਂ ਦਿੱਤਾ ਗਿਆ ਹੈ। ਸਰੋਤਿਆਂ ਨੂੰ ਵੀ ਇਹ ਗੀਤ ਪਸੰਦ ਆ ਰਿਹਾ ਹੈ। ਇਸ ਤੋਂ ਪਹਿਲਾਂ ਦਿਲਜੀਤ ਦੋਸਾਂਝ ਨੇ ਆਪਣੇ ਗੀਤਾਂ ਦੇ ਕਈ ਆਡੀਓ ਜਾਰੀ ਕੀਤੇ ਸਨ। ਜਿਨ੍ਹਾਂ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ।

ਦਿਲਜੀਤ ਦੋਸਾਂਝ ਦਾ ਵਰਕ ਫ੍ਰੰਟ
ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਵਿਦੇਸ਼ ‘ਚ ਆਪਣੇ ਔਰਾ ਟੂਰ ਦੇ ਦੌਰਾਨ ਪਰਫਾਰਮ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਆਪਣੇ ਨਵੇਂ ਗੀਤ ਵੀ ਸਰੋਤਿਆਂ ਦੇ ਲਈ ਰਿਲੀਜ਼ ਕੀਤੇ ਹਨ ।
_0d24533894aaf906ff5cd5e54af9f455_1280X720.webp)
ਆਉਣ ਵਾਲੇ ਦਿਨਾਂ ‘ਚ ਉਹ ਸ਼ਹਿਨਾਜ਼ ਗਿੱਲ ਤੇ ਸੋਨਮ ਬਾਜਵਾ ਦੇ ਨਾਲ ਫ਼ਿਲਮ ‘ਰੰਨਾ ‘ਚ ਧੰਨਾ’ ਵਿੱਚ ਨਜ਼ਰ ਆਉਣਗੇ ।ਦਿਲਜੀਤ ਦੋਸਾਂਝ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ।ਉਹ ਪੰਜਾਬੀ ਦੇ ਨਾਲ ਨਾਲ ਕਈ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਕੰਮ ਕਰ ਚੁੱਕੇ ਹਨ।
- GTC Pollywood