logo
logo

ਗਿੱਪੀ ਗਰੇਵਾਲ ਜਲਦ ਲੈ ਕੇ ਆ ਰਹੇ ਨਵਾਂ ਗੀਤ ‘ਆ ਖੜ੍ਹਾ ਜੱਟ’, ਪੋਸਟਰ ਕੀਤਾ ਸਾਂਝਾ

  ਗਿੱਪੀ ਗਰੇਵਾਲ ਨਿੱਤ ਨਵੇਂ ਪੋ੍ਰਜੈਕਟ ਦੇ ਨਾਲ ਸਰੋਤਿਆਂ ‘ਚ ਹਾਜ਼ਰ ਹੋ ਰਹੇ ਹਨ। ਉਨ੍ਹਾਂ ਨੇ ਆਪਣੇ ਨਵੇਂ ਗੀਤ ਦਾ ਐਲਾਨ ਕਰ ਦਿੱਤਾ ਹੈ। ਜਲਦ ਹੀ ਉਹ ਆਪਣੇ ਨਵੇਂ ਗੀਤ ‘ਆ ਖੜ੍ਹਾ ਜੱਟ’ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ। ਇਸ ਗੀਤ ਦੇ ਬੋਲ ਹੈਪੀ ਰਾਏਕੋਟੀ ਦੇ ਵੱਲੋਂ ਲਿਖੇ ਗਏ ਹਨ ਅਤੇ ਚੇਤ ਸਿੰਘ ਦੇ ਵੱਲੋਂ ਇਸ ਗੀਤ ਨੂੰ ਮਿਊਜ਼ਿਕ ਦਿੱਤਾ ਜਾਵੇਗਾ।ਇਸ ਤੋਂ ਇਲਾਵਾ ਆਉਣ ਵਾਲੇ ਦਿਨਾਂ ‘ਚ ਗਿੱਪੀ ਗਰੇਵਾਲ ਹੋਰ ਵੀ ਕਈ ਨਵੇਂ ਪ੍ਰੋਜੈਕਟਸ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਉਣਗੇ ।

ਇਸ ਤੋਂ ਪਹਿਲਾਂ ਗਿੱਪੀ ਗਰੇਵਾਲ ਫ਼ਿਲਮ ‘ਸਿੰਘ ਵਰਸਿਜ਼ ਕੌਰ-2’ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਏ ਸਨ। ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਸ਼ਹਿਨਾਜ਼ ਗਿੱਲ ਨਜ਼ਰ ਆਏ ਸਨ। 

ਗਿੱਪੀ ਗਰੇਵਾਲ ਦੀ ਨਿੱਜੀ ਜ਼ਿੰਦਗੀ 

ਗਿੱਪੀ ਗਰੇਵਾਲ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਰਵਨੀਤ ਗਰੇਵਾਲ ਦੇ ਨਾਲ ਵਿਆਹ ਕੁਝ ਸਾਲ ਪਹਿਲਾਂ ਕਰਵਾਇਆ ਸੀ । ਉਨ੍ਹਾਂ ਦੇ ਤਿੰਨ ਪੁੱਤਰ ਹਨ। ਏਕਮ ਗਰੇਵਾਲ, ਸ਼ਿੰਦਾ ਗਰੇਵਾਲ ਅਤੇ ਸਭ ਤੋਂ ਛੋਟੇ ਬੇਟੇ ਦਾ ਨਾਂਅ ਗੁਰਬਾਜ਼ ਗਰੇਵਾਲ ਹੈ। ਸ਼ਿੰਦਾ ਗਰੇਵਾਲ ਤਾਂ ਪਿਤਾ ਦੇ ਨਕਸ਼ੇ ਕਦਮ ‘ਤੇ ਚੱਲਦਾ ਹੋਇਆ ਪੜ੍ਹਾਈ ਦੇ ਨਾਲ ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਸਰਗਰਮ ਹੈ।

ਜਦੋਂਕਿ ਵੱਡਾ ਬੇਟਾ ਏਕਮ ਗਰੇਵਾਲ ਡਾਇਰੈਕਸ਼ਨ ਦੇ ਖੇਤਰ ‘ਚ ਕੰਮ ਕਰ ਰਿਹਾ ਹੈ। ਇਸ ਤੋਂ ਇਲਾਵਾ ਜਲਦ ਹੀ ਉਹ ਡੈਡ ਐਂਡ ਨਾਂਅ ਦੀ ਫ਼ਿਲਮ ‘ਚ ਅਦਾਕਾਰੀ ਕਰਦਾ ਹੋਇਆ ਵੀ ਦਿਖਾਈ ਦੇਵੇਗਾ। 

- GTC Pollywood

Top Stories