logo
logo

ਹਰਭਜਨ ਮਾਨ ਤੇ ਅਵਕਾਸ਼ ਮਾਨ ਦੀ ਫ਼ਿਲਮ ‘ਇਹ ਦਿਨ ਰੋਜ਼ ਨੀਂ ਆਉਣੇ’ ਦਾ ਟਾਈਟਲ ਟ੍ਰੈਕ ਰਿਲੀਜ਼, ਪਿਉ ਪੁੱਤਰ ਦੀ ਜੋੜੀ ਗੀਤ ‘ਚ ਆਈ ਨਜ਼ਰ

ਹਰਭਜਨ ਮਾਨ ਤੇ ਅਵਕਾਸ਼ ਮਾਨ ਦੀ ਫ਼ਿਲਮ ‘ਇਹ ਦਿਨ ਰੋਜ਼ ਨੀਂ ਆਉਣੇ’ ਦਾ ਟਾਈਟਲ ਟ੍ਰੈਕ ਰਿਲੀਜ਼ ਹੋ ਚੁੱਕਿਆ ਹੈ। ਜਿਸ ਨੂੰ ਖੁਦ ਹਰਭਜਨ ਮਾਨ ਨੇ ਆਪਣੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਇਸ ਗੀਤ ਦੇ ਬੋਲ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗੀਤਕਾਰ ਬਾਬੂ ਸਿੰਘ ਮਾਨ ਦੇ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਇੰਪਾਇਰ ਦੇ ਵੱਲੋਂ ਦਿੱਤਾ ਗਿਆ ਹੈ। ਇਸ ਗੀਤ ‘ਚ ਪਰਿਵਾਰ ਦੇ ਬਾਰੇ ਗੱਲ ਕੀਤੀ ਗਈ ਹੈ ਕਿ ਖੁਸ਼ੀਆਂ ਵੀ ਪਰਿਵਾਰ ਦੇ ਨਾਲ ਹੀ ਸੋਹੰਦੀਆਂ ਹਨ ।

ਗੀਤ ਦੀ ਫੀਚਰਿੰਗ ‘ਚ ਹਰਭਜਨ ਮਾਨ, ਅਵਕਾਸ਼ ਮਾਨ, ਨਿਰਮਲ ਰਿਸ਼ੀ ਸਣੇ ਹੋਰ ਕਈ ਕਲਾਕਾਰ ਨਜ਼ਰ ਆ ਰਹੇ ਹਨ । ਗੀਤ ਸਰੋਤਿਆਂ ਨੂੰ ਵੀ ਬਹੁਤ ਜ਼ਿਆਦਾ ਪਸੰਦ ਆ ਰਿਹਾ ਹੈ। ਹਰਭਜਨ ਮਾਨ ਦੇ ਪੁੱਤਰ ਅਵਕਾਸ਼ ਮਾਨ ਦੀ ਇਹ ਪਹਿਲੀ ਫ਼ਿਲਮ ਹੈ।

ਹਰਭਜਨ ਮਾਨ ਦਾ ਵਰਕ ਫ੍ਰੰਟ 

ਹਰਭਜਨ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਨੇ ਗੀਤਾਂ ਦੇ ਨਾਲ-ਨਾਲ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ।ਪਿਛਲੇ ਕਈ ਸਾਲਾਂ ਤੋਂ ਉਹ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਦੇ ਆ ਰਹੇ ਹਨ। ਉਨ੍ਹਾਂ ਨੇ ਜੀ ਆਇਆਂ ਨੂੰ, ਹਾਣੀ, ਮੇਰਾ ਪਿੰਡ, ਮਾਈ ਹੋਮ, ਅਸਾਂ ਨੂੰ ਮਾਣ ਵਤਨਾਂ ਦਾ ਸਣੇ ਕਈ ਪੰਜਾਬੀ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ। 

- GTC Pollywood

Top Stories