logo
logo

ਕਰਮਜੀਤ ਅਨਮੋਲ ਨੇ ‘ਛੱਲਾ’ ਗਾ ਕੇ ਬੰਨਿਆ ਰੰਗ, ਹੈਪੀ ਰਾਏਕੋਟੀ ਵੀ ਨਾਲ ਆਏ ਨਜ਼ਰ

ਕਰਮਜੀਤ ਅਨਮੋਲ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਕਰਮਜੀਤ ਅਨਮੋਲ ‘ਛੱਲਾ’ ਗੀਤ ਗਾਉਂਦੇ ਹੋਏ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਦੇ ਨਾਲ ਹੈਪੀ ਰਾਏਕੋਟੀ ਵੀ ਨਜ਼ਰ ਆ ਰਹੇ ਹਨ। ਸ਼ਾਇਦ ਇਹ ਕਿਸੇ ਸ਼ੁਟ ਦਾ ਵੀਡੀਓ ਹੈ।ਜਿਸ ‘ਚ ਹੋਰ ਕਈ ਕਲਾਕਾਰ ਵੀ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ ‘ਤੇ ਗਾਇਕ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ।

 

ਕਰਮਜੀਤ ਅਨਮੋਲ ਦਾ ਵਰਕ ਫ੍ਰੰਟ 

ਕਰਮਜੀਤ ਅਨਮੋਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ। ਉਨ੍ਹਾਂ ਨੇ ਆਪਣੇ ਕਰੀਅਰ ਦੇ ਸ਼ੁਰੂਆਤੀ ਦੌਰ ‘ਚ ਗਾਇਕੀ ‘ਚ ਹੱਥ ਅਜ਼ਮਾਇਆ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ‘ਚ ਵੀ ਪੈਰ ਰੱਖਿਆ ਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਗਿਆ ਸੀ ।

ਜਿਸ ਤੋਂ ਬਾਅਦ ਉਨ੍ਹਾਂ ਨੇ ਅਨੇਕਾਂ ਹੀ ਫ਼ਿਲਮਾਂ ‘ਚ ਕੰਮ ਕੀਤਾ ਅਤੇ ਇਨ੍ਹਾਂ ਫ਼ਿਲਮਾਂ ‘ਚ ਉਨ੍ਹਾਂ ਨੇ ਆਪਣੀ ਅਦਾਕਾਰੀ ਦੇ ਨਾਲ ਹਮੇਸ਼ਾ ਹੀ ਦਰਸ਼ਕਾਂ ਦਾ ਦਿਲ ਜਿੱਤਿਆ ਹੈ । ਫ਼ਿਲਮਾਂ ‘ਚ ਉਨ੍ਹਾਂ ਨੇ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ। ਭਾਵੇਂ ਉਹ ਸੰਜੀਦਾ ਕਿਰਦਾਰ ਹੋਣ, ਕਾਮੇਡੀ ਕਿਰਦਾਰ ਹੋਣ ਜਾਂ ਫਿਰ ਰੋਮਾਂਟਿਕ ਕਿਰਦਾਰ ਹੋਣ ਹਰ ਕਿਰਦਾਰ ਨੂੰ ਉਨ੍ਹਾਂ ਨੇ ਬਾਖੂਬੀ ਨਿਭਾਇਆ ਹੈ। 

- GTC Pollywood

Top Stories