logo
logo

ਸਤਿੰਦਰ ਸਰਤਾਜ ਦੀ ਆਵਾਜ਼ ‘ਚ ਨਵਾਂ ਗੀਤ ‘ਗੁਜ਼ਾਰਿਸ਼’ ਰਿਲੀਜ਼, ਸਤਿੰਦਰ ਸਰਤਾਜ ਦਾ ਰੋਮਾਂਟਿਕ ਅੰਦਾਜ਼ ਹਰ ਕਿਸੇ ਨੂੰ ਆ ਰਿਹਾ ਪਸੰਦ

ਸਤਿੰਦਰ ਸਰਤਾਜ ਦਾ ਨਵਾਂ ਗੀਤ ‘ਗੁਜ਼ਾਰਿਸ਼’ ਰਿਲੀਜ਼ ਹੋ ਚੁੱਕਿਆ ਹੈ। ਹਿੰਦੀ ‘ਚ ਗਾਏ ਇਸ ਗੀਤ ਦੇ ਬੋਲ ਖੁਦ ਸਤਿੰਦਰ ਸਰਤਾਜ ਦੇ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਦਿੱਤਾ ਹੈ ਗੋਲਡੀ ਸੋਹਲ ਨੇ । ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਸਤਿੰਦਰ ਸਰਤਾਜ ਕਈ ਹਿੱਟ ਗੀਤ ਗਾ ਚੁੱਕੇ ਹਨ ਤੇ ਉਨ੍ਹਾਂ ਦੇ ਗੀਤਾਂ ਨੂੰ ਹਮੇਸ਼ਾ ਹੀ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ।

ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ।ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਸਾਈਂ, ਉਡਾਰੀਆਂ, ਰੁਤਬਾ, ਔਜ਼ਾਰ, ਜਾਈਏ ਸੱਜਣਾ, ਸੱਜਣ ਰਾਜ਼ੀ ਸਣੇ ਕਈ ਹਿੱਟ ਗੀਤ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ। 

ਸਤਿੰਦਰ ਸਰਤਾਜ ਦਾ ਵਰਕ ਫ੍ਰੰਟ 

ਸਤਿੰਦਰ ਸਰਤਾਜ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।ਗੀਤਾਂ ਦੇ ਨਾਲ-ਨਾਲ ਉਹ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ।ਉਨ੍ਹਾਂ ਨੇ ਬਲੈਕ ਪਿੰ੍ਰਸ, ਇੱਕੋਮਿੱਕੇ, ਕਲੀ ਜੋਟਾ ਸਣੇ ਕਈ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਿਆ ਹੈ। 

- GTC Pollywood

Top Stories