logo
logo

ਪੰਜਾਬ ਦੀਆਂ ਸਿਫ਼ਤਾਂ ਕਰਦਾ ਪ੍ਰੀਤ ਹਰਪਾਲ ਦਾ ਨਵਾਂ ਗੀਤ ‘ਦੇਸ ਪੰਜਾਬ’ ਰਿਲੀਜ਼

ਪ੍ਰੀਤ ਹਰਪਾਲ (Preet Harpal) ਦੀ ਆਵਾਜ਼ ‘ਚ ਨਵਾਂ ਗੀਤ ‘ਦੇਸ ਪੰਜਾਬ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ‘ਚ ਪੰਜਾਬ ਦੀ ਸਿਫ਼ਤ ਕੀਤੀ ਗਈ ਹੈ। ਗੀਤ ਦੇ ਬੋਲ ਖੁਦ ਪ੍ਰੀਤ ਹਰਪਾਲ ਦੇ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਦਿੱਤਾ ਹੈ ਬੀਟ ਮਿਨਿਸਟਰ ਦੇ ਵੱਲੋਂ।ਪੰਜਾਬ ਦੀਆਂ ਸਿਫ਼ਤਾਂ ਕਰਦੇ ਇਸ ਗੀਤ ‘ਚ ਪ੍ਰੀਤ ਹਰਪਾਲ ਨੇ ਦਿਖਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਦੁਨੀਆ ਦੇ ਕਿਸੇ ਵੀ ਕੋਨੇ ‘ਚ ਚਲੇ ਜਾਈਏ ਪੰਜਾਬ ਵਰਗੀ ਧਰਤੀ ਦੁਨੀਆ ‘ਤੇ ਕਿਤੇ ਵੀ ਨਹੀਂ ਹੈ।

ਜਿੱਥੇ ਸਰਬੱਤ ਦੇ ਭਲੇ ਦੀ ਅਰਦਾਸ ਦੇ ਨਾਲ ਸਭ ਦੀ ਸਵੇਰ ਸ਼ੁਰੂ ਹੁੰਦੀ ਹੈ। ਜਿਸ ਪਾਵਨ ਤੇ ਪਵਿੱਤਰ ਜਗ੍ਹਾ ‘ਤੇ ਗੁਰੁ ਨਾਨਕ ਦੇਵ ਜੀ ਦੇ ਚਰਨ ਪਏ, ਉਸ ਜਗ੍ਹਾ ‘ਤੇ ਭਲਾ ਕਿਸ ਦਾ ਜਾਣ ਨੂੰ ਦਿਲ ਨਹੀਂ ਕਰਦਾ। ਪੰਜਾਬ ਦੀਆਂ ਸਿਫ਼ਤਾਂ ਕਰਦੇ ਇਸ ਗੀਤ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ। 

ਪ੍ਰੀਤ ਹਰਪਾਲ ਦਾ ਵਰਕ ਫ੍ਰੰਟ 

ਪ੍ਰੀਤ ਹਰਪਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਨੇ ਅਨੇਕਾਂ ਹੀ ਹਿੱਟ ਗੀਤ ਗਾਏ ਹਨ।

ਜਿਸ ‘ਚ ਸੂਟ ਪਟਿਆਲਾ ਸ਼ਾਹੀ, ਲਾਅ, ਵੰਗ, ਬਲੈਕ ਸੂਟ, ਕੰਗਨਾ ਸਣੇ ਕਈ ਹਿੱਟ ਗੀਤ ਗਾਏ ਹਨ। ਗੀਤਾਂ ਤੋਂ ਇਲਾਵਾ ਉਹ ਕਈ ਫ਼ਿਲਮਾਂ ‘ਚ ਵੀ ਕੰਮ ਕਰ ਚੁੱਕੇ ਹਨ। 

- GTC Pollywood

Top Stories