ਦੀਵਾਲੀ ਦਾ ਤਿਉਹਾਰ ਦੇਸ਼ ਭਰ ਵਿੱਚ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਆਮ ਲੋਕਾਂ ਦੇ ਨਾਲ-ਨਾਲ ਫ਼ਿਲਮੀ ਸਿਤਾਰਿਆਂ ਨੇ ਵੀ ਇਸ ਤਿਉਹਾਰ ਨੂੰ ਖਾਸ ਅੰਦਾਜ਼ ਵਿੱਚ ਮਨਾਇਆ। ਪੰਜਾਬੀ ਮਨੋਰੰਜਨ ਜਗਤ ਦੇ ਕਈ ਮਸ਼ਹੂਰ ਕਲਾਕਾਰਾਂ ਨੇ ਵੀ ਆਪਣੇ ਪਰਿਵਾਰ ਅਤੇ ਦੋਸਤਾਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
Add GTC Pollywood on Google
ਦੀਵਾਲੀ ਦਾ ਤਿਉਹਾਰ ਦੇਸ਼ ਭਰ ਵਿੱਚ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਆਮ ਲੋਕਾਂ ਦੇ ਨਾਲ-ਨਾਲ ਫ਼ਿਲਮੀ ਸਿਤਾਰਿਆਂ ਨੇ ਵੀ ਇਸ ਤਿਉਹਾਰ ਨੂੰ ਖਾਸ ਅੰਦਾਜ਼ ਵਿੱਚ ਮਨਾਇਆ। ਪੰਜਾਬੀ ਮਨੋਰੰਜਨ ਜਗਤ ਦੇ ਕਈ ਮਸ਼ਹੂਰ ਕਲਾਕਾਰਾਂ ਨੇ ਵੀ ਆਪਣੇ ਪਰਿਵਾਰ ਅਤੇ ਦੋਸਤਾਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਮਸ਼ਹੂਰ ਪੰਜਾਬੀ ਗਾਇਕ ਸਤਿੰਦਰ ਸਰਤਾਜ ਤੋਂ ਲੈ ਕੇ ਅਦਾਕਾਰਾ ਹਿਮਾਂਸ਼ੀ ਖੁਰਾਣਾ ਤੱਕ ਕਈ ਸਿਤਾਰਿਆਂ ਨੇ ਆਪਣੇ ਦੀਵਾਲੀ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆਂ। ਇਨ੍ਹਾਂ ਤਸਵੀਰਾਂ ਵਿੱਚ ਕਲਾਕਾਰ ਰਵਾਇਤੀ ਪਹਿਰਾਵਿਆਂ ਵਿੱਚ ਬੇਹੱਦ ਖੂਬਸੂਰਤ ਨਜ਼ਰ ਆਏ।

ਪੰਜਾਬੀ ਸਿਤਾਰਿਆਂ ਨੇ ਆਪਣੇ ਪ੍ਰਸ਼ੰਸਕਾਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ। ਕਿਸੇ ਨੇ ਪਰਿਵਾਰ ਨਾਲ ਤਿਉਹਾਰ ਮਨਾਇਆ ਤਾਂ ਕਿਸੇ ਨੇ ਰੌਸ਼ਨੀਆਂ ਅਤੇ ਸਜਾਵਟ ਦੇ ਵਿਚਕਾਰ ਖਾਸ ਪਲਾਂ ਨੂੰ ਕੈਮਰੇ ਵਿੱਚ ਕੈਦ ਕੀਤਾ।
ਸੋਸ਼ਲ ਮੀਡੀਆ ’ਤੇ ਇਨ੍ਹਾਂ ਕਲਾਕਾਰਾਂ ਦੀਆਂ ਤਸਵੀਰਾਂ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਦੀਵਾਲੀ ਦੇ ਇਸ ਖਾਸ ਮੌਕੇ ਪੰਜਾਬੀ ਸਿਤਾਰਿਆਂ ਦਾ ਤਿਉਹਾਰੀ ਅੰਦਾਜ਼ ਦੇਖਣ ਨੂੰ ਮਿਲਿਆ, ਜਿਸ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ।
- GTC Pollywood