logo
logo

ਰਵਿੰਦਰ ਗਰੇਵਾਲ ਦੀ ਆਵਾਜ਼ ‘ਚ ਧਾਰਮਿਕ ਗੀਤ ‘ਸ੍ਰੀ ਗੁਰੂ ਗ੍ਰੰਥ ਸਾਹਿਬ ਜੀ’ ਰਿਲੀਜ਼

ਰਵਿੰਦਰ ਗਰੇਵਾਲ ਦੀ ਆਵਾਜ਼ ‘ਚ ਧਾਰਮਿਕ ਗੀਤ ‘ਸ੍ਰੀ ਗੁਰੂ ਗ੍ਰੰਥ ਸਾਹਿਬ ਜੀ’ ਰਿਲੀਜ਼ ਹੋ ਚੁੱਕਿਆ ਹੈ। ਇਸ ਧਾਰਮਿਕ ਗੀਤ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ  ਜੀ ਦੀ ਉਸਤਤ ਕੀਤੀ ਗਈ ਹੈ ਅਤੇ ਗੁਰੁ ਸਾਹਿਬ ਘਰ ਦੀ ਖੁਸ਼ਹਾਲੀ, ਚੰਗੀ ਸਿਹਤ ਤੇ ਹੋਰ ਦਾਤਾਂ ਦੇ ਲਈ ਅਰਦਾਸ ਬੇਨਤੀ ਕੀਤੀ ਗਈ ਹੈ। ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ।

ਗੀਤ ਦੇ ਬੋਲ ਜਿੰਨੇ ਵਧੀਆ ਲਿਖੇ ਗਏ ਹਨ ਅਤੇ ਉਸ ਤੋਂ ਵਧੀਆ ਇਸ ਗੀਤ ਨੂੰ ਆਪਣੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ ਗਾਇਕ ਰਵਿੰਦਰ ਗਰੇਵਾਲ ਨੇ । ਗੀਤ ਦੇ ਬੋਲ ਅਵਤਾਰ ਸਿੰਘ ਵਲੋਂ ਲਿਖੇ ਹਨ ਅਤੇ ਮਿਊਜ਼ਿਕ ਦਿੱਤਾ ਹੈ ਮੰਨਾ ਸਿੰਘ ਨੇ।

ਵੀਡੀਓ ਵੀ ਬਹੁਤ ਹੀ ਬਿਹਤਰੀਨ ਬਣਾਇਆ ਗਿਆ ਹੈ।ਜਿਸ ਦਾ ਸਕਰੀਨ ਪਲੇਅ ਅਤੇ ਡਾਇਰੈਕਸ਼ਨ ਰਿੰਪੀ ਪ੍ਰਿੰਸ ਦੇ ਵੱਲੋਂ ਕੀਤਾ ਗਿਆ ਹੈ। ਗੀਤ ‘ਚ ਫੀਮੇਲ ਲੀਡ ਦੇ ਤੌਰ ‘ਤੇ ਨਵਜੋਤ ਕੌਰ ਨਜ਼ਰ ਆ ਰਹੇ ਹਨ।

ਰਵਿੰਦਰ ਗਰੇਵਾਲ ਦਾ ਵਰਕ ਫ੍ਰੰਟ 

ਰਵਿੰਦਰ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ। ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ਅਤੇ ਗੀਤਾਂ ਦੇ ਨਾਲ-ਨਾਲ ਉਨ੍ਹਾਂ ਨੇ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ।ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ,ਪਰ ਇੱਥੇ ਉਨ੍ਹਾਂ ਦੇ ਕੁਝ ਕੁ ਗੀਤਾਂ ਦਾ ਜ਼ਿਕਰ ਕਰਾਂਗੇ । ਜਿਸ ‘ਚ ਟੇਢੀ ਪੱਗ, ਐਂਵੇ ਈ ਰੌਲਾ ਪੈ ਗਿਆ, ਲਵਲੀ ਵਰਸਿਜ਼ ਪੀਯੂ ਸਣੇ ਕਈ ਹਿੱਟ ਗੀਤ ਗਾ ਚੁੱਕੇ ਹਨ। 

- GTC Pollywood

Top Stories