logo
logo

ਰਵਿੰਦਰ ਗਰੇਵਾਲ ਦੀ ਆਵਾਜ਼ ‘ਚ ਨਵਾਂ ਗੀਤ ‘ਵਾਹ ਵਾਹ’ ਰਿਲੀਜ਼, ਫੈਨਸ ਨੂੰ ਆ ਰਿਹਾ ਪਸੰਦ

ਰਵਿੰਦਰ ਗਰੇਵਾਲ ਦੀ ਆਵਾਜ਼ ‘ਚ ਨਵਾਂ ਗੀਤ ‘ਵਾਹ ਵਾਹ’ ਰਿਲੀਜ਼ ਹੋ ਚੁੱਕਿਆ ਹੈ।ਇਸ ਗੀਤ ਦੇ ਬੋਲ ਪਵਨ ਮਾਨ ਨੇ ਲਿਖੇ ਹਨ ਅਤੇ ਮਿਊੁਜ਼ਿਕ ਜੱਸੀ ਕਾਤਿਆਲ ਨੇ ਦਿੱਤਾ ਹੈ। ਗੀਤ ਦੀ ਫੀਚਰਿੰਗ ‘ਚ ਰਵਿੰਦਰ ਗਰੇਵਾਲ ਤੇ ਫੀਮੇਲ ਮਾਡਲ ਏਕਤਾ ਵਰਮਾ ਨਜ਼ਰ ਆ ਰਹੇ ਹਨ। ਇਸ ਗੀਤ ‘ਚ ਰਵਿੰਦਰ ਗਰੇਵਾਲ ਨੇ ਇੱਕ ਮੁਟਿਆਰ ਦੇ ਸੂਟਾਂ ਦੇ ਨਾਲ-ਨਾਲ ਉਸ ਦੇ ਹੁਸਨ ਦੀ ਵੀ ਤਾਰੀਫ ਕੀਤੀ ਹੈ।

ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ । ਇਸ ਗੀਤ ਨੂੰ ਟੇਢੀ ਪੱਗ ਰਿਕਾਰਡਸ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ।   

ਰਵਿੰਦਰ ਗਰੇਵਾਲ ਦਾ ਵਰਕ ਫ੍ਰੰਟ 

ਰਵਿੰਦਰ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ । ਉਨ੍ਹਾਂ ਨੇ ਗਾਇਕੀ ਦੇ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕੀਤਾ ਅਤੇ ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਵੀ ਕੰਮ ਕਰ ਚੁੱਕੇ ਹਨ। ਜਿਸ ‘ਚ ਮਿੰਦਾ ਲਲਾਰੀ, ਡੰਗਰ ਡਾਕਟਰ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ। 

 

- GTC Pollywood

Top Stories