ਸ਼ੁਭ ਦਾ ਗੀਤ ‘ਸੋਹਣੀਏ’ ਰਿਲੀਜ਼ ਹੋ ਗਿਆ ਹੈ। ਗੀਤ ਦੇ ਬੋਲ ਖੁਦ ਸ਼ੁਭ ਨੇ ਲਿਖਿਆ ਹੈ ਅਤੇ ਸੰਗੀਤਬੱਧ ਵੀ ਉਨ੍ਹਾਂ ਨੇ ਖੁਦ ਕੀਤਾ ਹੈ।ਸਰੋਤਿਆਂ ਨੂੰ ਇਹ ਗੀਤ ਬਹੁਤ ਪਸੰਦ ਆ ਰਿਹਾ ਹੈ।ਗੀਤ ‘ਚ ਕੁੜੀ ਦੇ ਹੁਸਨ ਦੀ ਤਾਰੀਫ ਕੀਤੀ ਗਈ ਹੈ।
Add GTC Pollywood on Google
ਸ਼ੁਭ (Shubh) ਦਾ ਗੀਤ ‘ਸੋਹਣੀਏ’ ਰਿਲੀਜ਼ ਹੋ ਗਿਆ ਹੈ। ਗੀਤ ਦੇ ਬੋਲ ਖੁਦ ਸ਼ੁਭ ਨੇ ਲਿਖਿਆ ਹੈ ਅਤੇ ਸੰਗੀਤਬੱਧ ਵੀ ਉਨ੍ਹਾਂ ਨੇ ਖੁਦ ਕੀਤਾ ਹੈ।ਸਰੋਤਿਆਂ ਨੂੰ ਇਹ ਗੀਤ ਬਹੁਤ ਪਸੰਦ ਆ ਰਿਹਾ ਹੈ।ਗੀਤ ‘ਚ ਕੁੜੀ ਦੇ ਹੁਸਨ ਦੀ ਤਾਰੀਫ ਕੀਤੀ ਗਈ ਹੈ।ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਸ਼ੁਭ ਦੇ ਕਈ ਗੀਤ ਰਿਲੀਜ਼ ਹੋ ਚੁੱਕੇ ਹਨ । ਇਨ੍ਹਾਂ ਗੀਤਾਂ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ। ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ।

ਸ਼ੁਭ ਦਾ ਭਰਾ ਰਵਨੀਤ ਵੀ ਸਰਗਰਮ
ਸ਼ੁਭ ਦਾ ਭਰਾ ਰਵਨੀਤ ਵੀ ਪੰਜਾਬੀ ਇੰਡਸਟਰੀ ‘ਚ ਸਰਗਰਮ ਹੈ ਅਤੇ ਉਹ ਪੰਜਾਬ ‘ਚ ਰਹਿ ਕੇ ਕਈ ਪ੍ਰੋਜੈਕਟਸ ‘ਤੇ ਕੰਮ ਕਰ ਰਿਹਾ ਹੈ ਅਤੇ ਹੁਣ ਤੱਕ ਕਈ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕਿਆ ਹੈ।ਬਤੌਰ ਹੋਸਟ ਰਵਨੀਤ ਸਿੰਘ ਨੇਵ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ।

ਜਿਸ ਤੋਂ ਬਾਅਦ ਉਸਨੇ ਫ਼ਿਲਮਾਂ ਦੇ ਨਾਲ ਨਾਲ ਬਤੌਰ ਮਾਡਲ ਕਈ ਮਿਊਜ਼ਿਕ ਵੀਡੀਓ ‘ਚ ਵੀ ਕੰਮ ਕੀਤਾ ਹੈ।ਉਹ ਸ਼ੁਭ ਦਾ ਵੱਡਾ ਭਰਾ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ। ਬਤੌਰ ਐਂਕਰ ਉਹ ਹਾਲੇ ਵੀ ਕਈ ਸ਼ੋਅ ਹੋਸਟ ਕਰਦੇ ਹੋਏ ਨਜ਼ਰ ਆਉਂਦੇ ਹਨ। ਜਦੋਂਕਿ ਉਨ੍ਹਾਂ ਦਾ ਛੋਟਾ ਭਰਾ ਸ਼ੁਭ ਵਿਦੇਸ਼ ‘ਚ ਆਪਣੇ ਗੀਤਾਂ ਦੇ ਨਾਲ ਧਮਾਲ ਪਾ ਰਿਹਾ ਹੈ।
- GTC Pollywood