logo
logo

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Ghostface Killah ਰਿਲੀਜ਼, ਕੁਝ ਹੀ ਘੰਟਿਆਂ ‘ਚ ਲੱਖਾਂ ਦੀ ਗਿਣਤੀ ‘ਚ ਆਏ ਵਿਊਜ਼

ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਹਨਾਂ ਦੇ ਹੁਣ ਤੱਕ ਕਈ ਗੀਤ ਰਿਲੀਜ਼ ਹੋ ਚੁੱਕੇ ਹਨ । ਹੁਣ ਉਨ੍ਹਾਂ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’ ਹਰ ਪਾਸੇ ਛਾਇਆ ਹੋਇਆ ਹੈ ਅਤੇ ਕੁਝ ਘੰਟੇ ਪਹਿਲਾਂ ਰਿਲੀਜ਼ ਹੋਏ ਗੀਤ 37  ਲੱਖ ਤੋਂ ਜ਼ਿਆਦਾ ਵਿਊਜ਼ ਇਸ ਗੀਤ ਨੂੰ ਮਿਲ ਚੁੱਕੇ ਹਨ। ਗੀਤ ਦੇ ਬੋਲ ਸਿੱਧੂ ਮੂਸੇਵਾਲਾ ਦੇ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ Mxrci Beats  ਵੱਲੋਂ ਦਿੱਤਾ ਗਿਆ ਹੈ ਅਤੇ ਨਵਕਰਨ ਬਰਾੜ ਦੇ ਵੱਲੋਂ ਇਸ ਗੀਤ ਦਾ ਵੀਡੀਓ ਤਿਆਰ ਕੀਤਾ ਗਿਆ ਹੈ।

ਇਸ ਗੀਤ ‘ਚ ਉਨ੍ਹਾਂ ਨੇ ਲਗਜ਼ਰੀ ਲਾਈਫ ਦੀ ਝਲਕ ਵਿਖਾਈ ਗਈ ਹੈ ਅਤੇ ਗੀਤ ‘ਚ ਜਿ  ‘ਗੋਸਟਫੇਸ ਕਿਲਾ’ ਦਾ ਜ਼ਿਕਰ ਕੀਤਾ ਗਿਆ ਹੈ ਉਹ ਕੋਈ ਹੋਰ ਨਹੀਂ ਬਲਕਿ ਅਮਰੀਕੀ ਰੈਪਰ ‘ਗੋਸਟਫੇਸ ਕਿਲਾ’ ਹੈ। ਇਸ ਦਾ ਜ਼ਿਕਰ ਸਿੱਧੂ ਮੂਸੇਵਾਲਾ ਆਪਣੇ ਕਈ ਗੀਤਾਂ ‘ਚ ਪਹਿਲਾਂ ਵੀ ਕਰ ਚੁੱਕੇ ਹਨ।ਸਿੱਧੂ ਮੂਸੇਵਾਲਾ ਦੇ ਆਫੀਸ਼ੀਅਲ ਯੂ-ਟਿਊਬ ਚੈਨਲ ‘ਤੇ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ ਅਤੇ ਗੀਤ ਰਿਲੀਜ਼ ਹੁੰਦੇ ਹੀ ਸੋਸ਼ਲ ਮੀਡੀਆ ‘ਤੇ ਛਾਇਆ ਹੋਇਆ ਹੈ ਤੇ ਯੂ ਟਿਊਬ ‘ਤੇ ਵਿਊਜ਼ ਦਾ ਸਿਲਸਿਲਾ ਲਗਾਤਾਰ ਵਧਦਾ ਜਾ ਰਿਹਾ ਹੈ। 

ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਕਈ ਗੀਤ ਹੋਏ ਰਿਲੀਜ਼ 

ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਹੁਣ ਤੱਕ ਕਈ ਗੀਤ ਰਿਲੀਜ਼ ਹੋ ਚੁੱਕੇ ਹਨ ਅਤੇ ਰਿਲੀਜ਼ ਹੁੰਦੇ ਹੀ ਉਨ੍ਹਾਂ ਦੇ ਗੀਤ ਸੋਸ਼ਲ ਮੀਡੀਆ ‘ਤੇ ਛਾ ਜਾਂਦੇ ਹਨ। ਪਰ ਮੌਤ ਤੋਂ ਬਾਅਦ ਵੀ ਉਨ੍ਹਾਂ ਦੇ ਕਈ ਗੀਤਾਂ ਨੂੰ ਲੈ ਕੇ ਵਿਵਾਦ ਹੋਇਆ। ਜਿਸ ‘ਚ ਐਸਵਾਈਐਲ ‘ਤੇ ਗਾਇਆ ਗੀਤ ਵੀ ਸ਼ਾਮਿਲ ਹੈ। ਇਸ ਤੋਂ ਇਲਾਵਾ ‘ਵਾਰ’, ‘ਮੇਰਾ ਨਾਂਅ’, ‘ਡਰਿੱਪੀ’, ‘ਆਈਸ ਆਨ ਮੀ’ ਸਣੇ ਕਈ ਗੀਤ ਸ਼ਾਮਿਲ ਹਨ। ਇਨ੍ਹਾਂ ਗੀਤਾਂ ਨੂੰ ਮਿਲੀਅਨਸ ‘ਚ ਵਿਊਜ਼ ਮਿਲੇ ਹਨ। 

- GTC Pollywood

Top Stories