logo
logo

ਅਦਾਕਾਰਾ ਕਰਿਸ਼ਮਾ ਤੰਨਾ ਬਣੀ ਮਾਂ, ਪੁੱਤਰ ਨੂੰ ਦਿੱਤਾ ਜਨਮ , ਫੈਨਸ ਦੇ ਨਾਲ-ਨਾਲ ਸੈਲੀਬ੍ਰੇਟੀਜ਼ ਨੇ ਵੀ ਦਿੱਤੀ ਵਧਾਈ

ਅਦਾਕਾਰਾ ਕਰਿਸ਼ਮਾ ਤੰਨਾ ਦੇ ਘਰ ਪੁੱਤਰ ਨੇ ਜਨਮ ਲਿਆ ਹੈ। ਜਿਸ ਦੀ ਜਾਣਕਾਰੀ ਅਦਾਕਾਰਾ ਨੇ ਖੁਦ ਸਾਂਝੀ ਕੀਤੀ ਹੈ। ਉਨ੍ਹਾਂ ਨੇ ਇਸ ਜਾਣਕਾਰੀ ਨੂੰ ਸ਼ੇਅਰ ਕਰਦੇ ਹੋਏ ਆਪਣੇ ਪੁੱਤਰ ਦੀ ਇੱਕ ਝਲਕ ਵੀ ਸਾਂਝੀ ਕੀਤੀ ਹੈ।ਕਰਿਸ਼ਮਾ ਤੰਨਾ ਨੇ ਲਿਖਿਆ ‘ਸਾਡਾ ਸਭ ਤੋਂ ਵੱਡਾ ਆਸ਼ੀਰਵਾਦ ਆ ਗਿਆ ਹੈ’। ਜਿਉਂ ਹੀ ਅਦਾਕਾਰਾ ਨੇ ਇਸ ਗੁੱਡ ਨਿਊਜ਼ ਨੂੰ ਫੈਨਸ ਦੇ ਨਾਲ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ।

ਫੈਨਸ ਦੇ ਨਾਲ-ਨਾਲ ਸੈਲੀਬ੍ਰੇਟੀਜ਼ ਨੇ ਵੀ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਹਨ।ਉਨ੍ਹਾਂ ਨੇ ਆਪਣੇ ਬੱਚੇ ਦੇ ਪੈਰਾਂ ਦੀ ਇੱਕ ਝਲਕ ਵੀ ਫੈਨਸ ਦੇ ਨਾਲ ਸਾਂਝੀ ਕੀਤੀ ਹੈ। ਇਸ ਤਸਵੀਰ ‘ਚ ਬੱਚੇ ਦੇ ਛੋਟੇ ਜਿਹੇ ਪੈਰ ਦਿੱਸ ਰਹੇ ਹਨ।ਜਿਸ ‘ਚ ਟੈਗ ‘ਤੇ ਲਿਖਿਆ ਹੈ “ਉਹ ਇਸ ਦੁਨੀਆ ‘ਚ ਆ ਗਏ”।

ਕਰਿਸ਼ਮਾ ਤੇ ਵਰੁਣ ਨੇ ਸਾਂਝੀ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਕਿ  ਸਪੈਸ਼ਲ ਡੇਅ ਤੇ ਉਨ੍ਹਾਂ ਦੇ ਘਰ ਪੁੱਤਰ ਨੇ ਜਨਮ ਲਿਆ ਹੈ।ਇਸ ਗੁੱਡ ਨਿਊਜ਼ ‘ਤੇ ਪ੍ਰਤੀਕਰਮ ਦਿੰਦੇ ਹੋਏ ਅਨੀਤਾ ਹਸਨੰਦਾਨੀ, ਮੋਨਾਲੀਸਾ, ਆਮਿਰ ਅਲੀ ਅਤੇ ਅਨੁਸ਼ਕਾ ਰੰਜਨ ਸਣੇ ਕਈ ਹਸਤੀਆਂ ਨੇ ਵਧਾਈ ਦਿੱਤੀ ਹੈ। ਦੱਸ ਦਈਏ ਕਿ ਹਾਲ ਹੀ ‘ਚ ਜਿੰਮ ਤੋਂ ਅਦਾਕਾਰਾ ਨੇ ਆਪਣਾ ਵੀਡੀਓ ਸਾਂਝਾ ਕਰਦੇ ਹੋਏ ਦੱਸਿਆ ਸੀ ਕਿ ਪ੍ਰੈਗਨੇਂਸੀ ਦੇ ਆਖਰੀ ਦਿਨਾਂ ‘ਚ ਕਿਸ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਉਨ੍ਹਾਂ ਨੂੰ ਕਰਨਾ ਪੈ ਰਿਹਾ ਸੀ। 

- GTC Pollywood

Top Stories