logo
logo

ਪਾਲ ਸਿੰਘ ਸਮਾਓਂ ਨੇ ਭੈਣਾਂ ਦੇ ਲਈ ਰੱਖਿਆ ਖ਼ਾਸ ਆਯੋਜਨ, ਵੀਡੀਓ ਕੀਤਾ ਸਾਂਝਾ

ਪਾਲ ਸਿੰਘ ਸਮਾਓਂ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੇ ਹਨ।ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਪਾਲ ਸਿੰਘ ਸਮਾਓਂ ਆਪਣੀਆਂ ਭੈਣਾਂ ਨੂੰ ਖਾਣਾ ਖਵਾਉਂਦੇ ਹੋਏ ਨਜ਼ਰ ਆ ਰਹੇ ਹਨ।ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ।

ਪਾਲ ਸਿੰਘ ਸਮਾਓਂ ਦਾ ਵਰਕ ਫ੍ਰੰਟ

ਪਾਲ ਸਿੰਘ ਸਮਾਓਂ ਬਤੌਰ ਲੋਕ ਕਲਾਕਾਰ ਕੰਮ ਕਰ ਰਹੇ ਹਨ।ਉਹ ਸੋਸ਼ਲ ਮੀਡੀਆ ‘ਤੇ ਵੀ ਸਰਗਰਮ ਰਹਿੰਦੇ ਹਨ।ਪਾਲ ਸਿੰਘ ਸਮਾਓਂ ਨੇ ਲੋਕ ਬੋਲੀਆਂ, ਲੋਕ ਗੀਤਾਂ ਅਤੇ ਆਪਣੇ ਸੱਭਿਆਚਾਰ ਨੂੰ ਦੇਸ਼ ਦੁਨੀਆ ਤੱਕ ਪਹੁੰਚਾਉਣ ਦਾ ਉਪਰਾਲਾ ਕਰ ਰਹੇ ਹਨ । ਪਾਲ ਸਿੰਘ ਸਮਾਓਂ ਵੱਲੋਂ ਹਰ ਸਾਲ ਤੀਆਂ ਦੇ ਮੇਲੇ ਦਾ ਆਯੋਜਨ ਕੀਤਾ ਜਾਂਦਾ ਹੈ। 

ਪਾਲ ਸਿੰਘ ਸਮਾਓਂ ਦਾ ਕੁਝ ਸਮਾਂ ਪਹਿਲਾਂ ਹੋਇਆ ਵਿਆਹ

ਪਾਲ ਸਿੰਘ ਸਮਾਓਂ ਨੇ ਕੁਝ ਸਮਾਂ ਪਹਿਲਾਂ ਹੀ ਵਿਆਹ ਕਰਵਾਇਆ ਹੈ। ਉਨ੍ਹਾਂ ਦੇ ਵਿਆਹ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ਸੀ । ਜਿਸ ‘ਚ ਨਿਰਮਲ ਰਿਸ਼ੀ, ਰੁਪਿੰਦਰ ਰੂਪੀ, ਗੁਰਪ੍ਰੀਤ ਭੰਗੂ ਸਣੇ ਕਈ ਸਿਤਾਰੇ ਸ਼ਾਮਿਲ ਹੋਏ ਸਨ।ਵਿਆਹ ਤੋਂ ਬਾਅਦ ਉਨ੍ਹਾਂ ਦੇ ਘਰ ਇੱਕ ਧੀ ਨੇ ਜਨਮ ਲਿਆ ਹੈ। ਜਿਸ ਦੇ ਨਾਲ ਉਨ੍ਹਾਂ ਦੇ ਵੱਲੋਂ ਅਕਸਰ ਤਸਵੀਰਾਂ ਤੇ ਵੀਡੀਓਜ਼ ਸਾਂਝੇ ਕੀਤੇ ਜਾਂਦੇ ਹਨ।

- GTC Pollywood

Top Stories