logo
logo

ਸਿਤਾਰਿਆਂ ਦੀ ਕਹਾਣੀ... ਸਿਤਾਰਿਆਂ ਦੀ ਜ਼ੁਬਾਨੀ, ਜੀਟੀਸੀ ਪੰਜਾਬੀ ‘ਤੇ ਨਵਾਂ ਸ਼ੋਅ ‘ਜੀਟੀਸੀ ਲਾਈਮ-ਲਾਈਟ’, ਵੇਖੋ ਗਾਇਕਾ ਅਸੀਸ ਕੌਰ ਨਾਲ ਮੁਲਾਕਾਤ

ਜੀਟੀਸੀ ਪੰਜਾਬੀ ਦੇ ਵੱਲੋਂ ਦਰਸ਼ਕਾਂ ਦੇ ਮਨੋਰੰਜਨ ਨੂੰ ਧਿਆਨ ‘ਚ ਰੱਖਦੇ ਹੋਏ ਨਵੇਂ ਨਵੇਂ ਸ਼ੋਅ ਸ਼ੁਰੂ ਕੀਤੇ ਜਾ ਰਹੇ ਹਨ । ਇਸੇ ਲੜੀ ਦੇ ਤਹਿਤ ਹੁਣ ਦਰਸ਼ਕਾਂ ਦੇ ਲਈ ਜੀਟੀਸੀ ਪੰਜਾਬੀ ਵੱਲੋਂ ਨਵਾਂ ਸ਼ੋਅ ਸ਼ੁਰੂ ਕੀਤਾ ਗਿਆ ਹੈ। ਜਿਸ ‘ਚ ਹਰ ਵਾਰ ਨਵੇਂ ਸਿਤਾਰੇ ਦੇ ਨਾਲ ਤੁਹਾਡੀ ਮੁਲਾਕਾਤ ਕਰਵਾਈ ਜਾਵੇਗੀ। ਇਸ ਸ਼ੋਅ ‘ਚ ਇਨ੍ਹਾਂ ਸਿਤਾਰਿਆਂ ਦੇ ਸੰਘਰਸ਼ ਤੋਂ ਲੈ ਕੇ ਉਨ੍ਹਾਂ ਦੀ ਕਾਮਯਾਬੀ ਦੀ ਕਹਾਣੀ ਨੂੰ ਦਰਸਾਇਆ ਜਾਵੇਗਾ।

ਸਿਤਾਰੇ ਇਸ ਸ਼ੋਅ ਦੇ ਦੌਰਾਨ ਆਪਣੇ ਦਿਲ ਦੇ ਜਜ਼ਬਾਤਾਂ, ਉਨ੍ਹਾਂ ਦੇ ਸੰਘਰਸ਼ ਅਤੇ ਕਿਵੇਂ ਉਹ ਕਾਮਯਾਬੀ ਦੀਆਂ ਬੁਲੰਦੀਆਂ ਤੱਕ ਪਹੁੰਚੇ ਇਹ ਸਭ ਕੁਝ ਵੇਖਣ ਨੂੰ ਮਿਲੇਗਾ।ਇਸ ਸ਼ੋਅ ਦੇ ਪਹਿਲੇ ਐਪੀਸੋਡ ‘ਚ ਮਸ਼ਹੂਰ ਗਾਇਕਾ ਅਸੀਸ ਕੌਰ ਦੇ ਨਾਲ ਕੀਤੀ ਗਈ ਗੱਲਬਾਤ ਦਿਖਾਈ ਜਾਵੇਗੀ ।

ਇਸ ਸ਼ੋਅ ਦਾ ਪ੍ਰਸਾਰਣ  ਸ਼ਨੀਵਾਰ ਨੂੰ ਕੀਤਾ ਜਾਵੇਗਾ ਅਤੇ ਇਸ ਸ਼ੋਅ ਦਾ ਅਨੰਦ ਤੁਸੀਂ ਸ਼ਾਮ ਪੰਜ ਵਜੇ, ਜੀਟੀਸੀ ਪੰਜਾਬੀ ‘ਤੇ ਮਾਣ ਸਕਦੇ ਹੋ । ਇਸ ਸ਼ੋਅ ਨੂੰ ਹੋਸਟ ਕਰਨਗੇ ਸਾਇਰਾ । ਇਸ ਤੋਂ ਇਲਾਵਾ ਆਉਣ ਵਾਲੇ ਦਿਨਾਂ ‘ਚ ਹੋਰ ਵੀ ਕਈ ਹਸਤੀਆਂ ਦੇ ਨਾਲ ਤੁਹਾਨੂੰ ਮਿਲਵਾਇਆ ਜਾਵੇਗਾ। 

ਦੱਸ ਦਈਏ ਕਿ ਜੀਟੀਸੀ ਪੰਜਾਬੀ ਵੱਲੋਂ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨੂੰ ਦੁਨੀਆ ਦੇ ਕੋਨੇ ਕੋਨੇ ‘ਚ ਪਹੁੰਚਾਉਣ ਦੇ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਸੱਭਿਆਚਾਰ, ਵਿਰਸੇ ਤੇ ਧਾਰਮਿਕ ਪ੍ਰੋਗਰਾਮਾਂ ਦਾ ਪ੍ਰਸਾਰਣ ਜੀਟੀਸੀ ਪੰਜਾਬੀ ‘ਤੇ ਕੀਤਾ ਜਾ ਰਿਹਾ ਹੈ। ਇਨ੍ਹਾਂ ਪ੍ਰੋਗਰਾਮਾਂ ਨੂੰ ਸ਼ੁਰੂ ਕਰਨ ਦਾ ਮਕਸਦ ਦੇਸ਼ ਤੇ ਵਿਦੇਸ਼ਾਂ ‘ਚ ਬੈਠੇ ਪੰਜਾਬੀਆਂ ਨੂੰ ਆਪਣੇ ਧਰਮ ‘ਤੇ ਵਿਰਸੇ ਦੇ ਨਾਲ ਜੋੜਨਾ ਹੈ ।   

- GTC Pollywood

Top Stories