logo
logo

‘ਸੁਰਤਾਜ ਆਫ਼ ਪੰਜਾਬ’ ‘ਚ ਅੱਜ ਵੇਖੋ ‘ਮੇਲਾ ਮਿੱਤਰਾਂ ਦਾ’ ਰਾਊਂਡ, ਸੈਲੀਬ੍ਰੇਟੀ ਮਹਿਮਾਨ ਦੇ ਤੌਰ ‘ਤੇ ਸ਼ਿਰਕਤ ਕਰਨਗੇ ਗਾਇਕ ਜਸਬੀਰ ਜੱਸੀ

‘ਸੁਰਤਾਜ ਆਫ਼ ਪੰਜਾਬ’ ਆਪਣੇ ਆਖਰੀ ਪੜਾਅ ਵੱਲ ਵਧ ਰਿਹਾ ਹੈ। ਆਡੀਸ਼ਨਾਂ ਤੋਂ ਬਾਅਦ ਹੁਣ ਵੱਖ ਵੱਖ ਰਾਊਂਡ ‘ਚ ਪ੍ਰਤੀਭਾਗੀਆਂ ਦੀ ਪਰਫਾਰਮੈਂਸ ਨੂੰ ਪਰਖਿਆ ਜਾ ਰਿਹਾ ਹੈ।ਵੱਖ ਵੱਖ ਰਾਊਂਡ ਨੂੰ ਪਾਰ ਕਰਦੇ ਹੋਏ ਇਹ ਪ੍ਰਤੀਭਾਗੀ ‘ਮੇਲਾ ਮਿੱਤਰਾਂ ਦਾ’ ਰਾਊਂਡ ‘ਚ ਪਹੁੰਚੇ ਹਨ। ਅੱਜ ਪ੍ਰਤੀਭਾਗੀ ਇਸ ਰਾਊਂਡ ‘ਚ ਪ੍ਰਦਰਸ਼ਨ ਕਰਨਗੇ ਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਪਰਖਣਗੇ ਸਾਡੇ ਜੱਜ ਸਾਹਿਬਾਨ ਜੈਦੇਵ ਕੁਮਾਰ, ਗੁਰਮੀਤ ਸਿੰਘ ਅਤੇ ਜੋਤੀਕਾ ਟਾਂਗਰੀ ਪ੍ਰਤੀਯੋਗੀਆਂ ਦੀ ਪ੍ਰਤਿਭਾ ਨੂੰ ਪਰਖਣਗੇ।

ਇਸ ਤੋਂ ਇਲਾਵਾ ਜਸਬੀਰ ਜੱਸੀ ਵਿਸ਼ੇਸ਼ ਜੱਜ ਮਹਿਮਾਨ ਦੇ ਤੌਰ ‘ਤੇ ਸ਼ਿਰਕਤ ਕਰਨਗੇ। ਦੱਸ ਦਈਏ ਕਿ ‘ਸੁਰਤਾਜ ਆਫ਼ ਪੰਜਾਬ’ ‘ਚ ਪੰਜਾਬ ਭਰ ਚੋਂ ਚੁਣੀਆਂ ਪ੍ਰਤਿਭਾਵਾਂ ਨੂੰ ਦੁਨੀਆ ਦੇ ਸਾਹਮਣੇ ਲਿਆਂਦਾ ਗਿਆ ਹੈ। ਆਡੀਸ਼ਨ ‘ਚ ਚੁਣੇ ਗਏ ਪ੍ਰਤੀਭਾਗੀਆਂ ਨੇ ਵੱਖ-ਵੱਖ ਰਾਊਂਡ ‘ਚ ਆਪੋ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਅਤੇ ਜੱਜ ਸਾਹਿਬਾਨ ਦੇ ਦਿਲ ਜਿੱਤੇ ।

ਜੀਟੀਸੀ ਪੰਜਾਬੀ ਦਾ ਮਕਸਦ ਦਰਸ਼ਕਾਂ ਦਾ ਮਨੋਰੰਜਨ ਕਰਨਾ ਹੀ ਨਹੀਂ, ਬਲਕਿ ਪੰਜਾਬ ਦੇ ਛਿਪੇ ਹੋਏ ਟੈਲੇਂਟ ਨੂੰ ਦੁਨੀਆ ਦੇ ਸਾਹਮਣੇ ਲਿਆਉਣਾ ਹੈ। ਜੋ ਕਿਤੇ ਨਾ ਕਿਤੇ ਛਿਪਿਆ ਰਹਿ ਜਾਂਦਾ ਹੈ। ਇਸ ਤੋਂ ਇਲਾਵਾ ਜੀਟੀਸੀ ਪੰਜਾਬੀ ਦੇ ਵੱਲੋਂ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨੂੰ ਦੁਨੀਆ ਭਰ ‘ਚ ਪਹੁੰਚਾਇਆ ਜਾ ਰਿਹਾ ਹੈ। ਜੀਟੀਸੀ ਪੰਜਾਬੀ ‘ਤੇ ‘ਸੁਰਤਾਜ ਆਫ਼ ਪੰਜਾਬ’ ਸ਼ੋਅ ਦਾ ਪ੍ਰਸਾਰਣ ਹਰ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸ਼ਾਮ ਸੱਤ ਵਜੇ ਕੀਤਾ ਜਾਵੇਗਾ।     

- GTC Pollywood

Top Stories