ਬਾਣੀ ਸੰਧੂ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਵੀਡੀਓ ਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਗਾਇਕਾ ‘ਕੰਗਣਾ ਤੇਰਾ ਨੀ’ ਗੀਤ ਗਾਉਂਦੀ ਹੋਈ ਨਜ਼ਰ ਆ ਰਹੀ ਹੈ।
Add GTC Pollywood on Google
ਬਾਣੀ ਸੰਧੂ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਵੀਡੀਓ ਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਗਾਇਕਾ ‘ਕੰਗਣਾ ਤੇਰਾ ਨੀ’ ਗੀਤ ਗਾਉਂਦੀ ਹੋਈ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ਤੇ ਉਸ ਦਾ ਇਹ ਵੀਡੀਓ ਸੋਸ਼ਲ ਮੀਡੀਆ ਤੇ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ । ਗਾਇਕਾ ਦਾ ਇਹ ਅੰਦਾਜ਼ ਫੈਨਸ ਨੂੰ ਵੀ ਪਸੰਦ ਆ ਰਿਹਾ ਹੈ।

ਬਾਣੀ ਸੰਧੂ ਦਾ ਵਰਕ ਫ੍ਰੰਟ
ਬਾਣੀ ਸੰਧੂ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਹਨਾਂ ਨੇ ਬਤੌਰ ਗਾਇਕਾ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ।

ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਉਹਨਾਂ ਨੇ ‘ਮੈਡਲ’ ਫ਼ਿਲਮ ‘ਚ ਕੰਮ ਕਰਕੇ ਖੂਬ ਸੁਰਖੀਆਂ ਵਟੋਰੀਆਂ ਸਨ। ਕਲਾਕਾਰ ਬਣਨ ਤੋਂ ਪਹਿਲਾਂ ਬਾਣੀ ਸੰਧੂ ਬੈਂਕ ‘ਚ ਨੌਕਰੀ ਕਰਦੀ ਸੀ । ਪਰ ਉਨ੍ਹਾਂ ਨੂੰ ਗਾਇਕੀ ਦਾ ਸ਼ੌਂਕ ਸੀ ਅਤੇ ਇਸ ਸ਼ੌਂਕ ਨੂੰ ਉਹ ਹਰ ਹੀਲੇ ਪੂਰਾ ਕਰਨਾ ਚਾਹੁੰਦੇ ਸਨ ਅਤੇ ਇਸ ਲਈ ਉਹ ਗਾਇਕੀ ਦੇ ਖੇਤਰ ‘ਚ ਨਿੱਤਰੇ ।
- GTC Pollywood