logo
logo

ਦਿਲਜੀਤ ਦੋਸਾਂਝ ਗੁਜਰਾਤ ਦੇ ਇਤਿਹਾਸਕ ਲਖਪਤ ਗੁਰਦੁਆਰਾ ਸਾਹਿਬ ‘ਚ ਹੋਏ ਨਤਮਸਤਕ, ਗੁਰਦੁਆਰਾ ਸਾਹਿਬ ਦਾ ਦੱਸਿਆ ਇਤਿਹਾਸ

ਦਿਲਜੀਤ ਦੋਸਾਂਝ ਆਪਣੇ ਮੁੰਬਈ ਸ਼ੋਅ ਤੋਂ ਪਹਿਲਾਂ ਕੱਛ ‘ਚ ਹੀ ਹਨ ਅਤੇ ਗੁਜਰਾਤ ਦੀਆਂ ਕਈ ਸਥਾਨਾਂ ਤੇ ਘੁੰਮ ਰਹੇ ਹਨ। ਬੀਤੇ ਦਿਨੀਂ ਉਨ੍ਹਾਂ ਨੇ ਕੱਛ ਦੀਆਂ ਖੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਸਨ। ਇਸ ਤੋਂ ਇਲਾਵਾ ਉਨ੍ਹਾਂ ਨੇ ਬੀਤੇ ਦਿਨ ਗੁਰੁ ਨਾਨਕ ਦੇਵ ਜੀ ਦੇ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ । ਜਿਸ ਦੀਆਂ ਤਸਵੀਰਾਂ ਅਤੇ ਵੀਡੀਓ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਸਾਂਝੇ ਕੀਤੇ ਹਨ।

ਇਸ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਇਤਿਹਾਸ ਬਾਰੇ ਵੀ ਦਿਲਜੀਤ ਦੋਸਾਂਝ ਨੇ ਚਾਨਣਾ ਪਾਇਆ। ਦਿਲਜੀਤ ਦੋਸਾਂਝ ਨੇ ਦੱਸਿਆ ਕਿ ਇਹ ਗੁਰਦੁਆਰਾ ਸਾਹਿਬ ਅੱਜ ਵੀ ਉਸੇ ਹਾਲਤ ‘ਚ ਹੈ। ਇਸ ‘ਚ ਜ਼ਰਾ ਵੀ ਬਦਲਾਅ ਨਹੀਂ ਕੀਤਾ ਗਿਆ ਹੈ।ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਮੌਕਾ ਮਿਲੇ ਤਾਂ ਇਸ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਦੇ ਲਈ ਜ਼ਰੂਰ ਆਉਣ । 

ਦਿਲਜੀਤ ਦੋਸਾਂਝ ਦਾ ਵਰਕ ਫ੍ਰੰਟ 

ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।

ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਫ਼ਿਲਮਾਂ ‘ਚ ਕਦਮ ਰੱਖਿਆ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਵੱਲੋਂ ਬਹੁਤ ਸਲਾਹਿਆ ਗਿਆ ਸੀ।ਇਨ੍ਹੀਂ ਦਿਨੀਂ ਉਹ ਆਪਣੇ ਔਰਾ ਟੂਰ ਨੂੰ ਲੈ ਕੇ ਚਰਚਾ ‘ਚ ਹਨ ਅਤੇ ਜਲਦ ਹੀ ਮੁੰਬਈ ‘ਚ ਆਪਣਾ ਅਗਲਾ ਸ਼ੋਅ ਕਰਨ ਜਾ ਰਹੇ ਹਨ। 

- GTC Pollywood

Top Stories