logo
logo

ਅਦਾਕਾਰਾ ਪ੍ਰੀਤੀ ਸਪਰੂ ਵੀ ਪਰਵਿੰਦਰ ਸਿੰਘ ਝੋਟੇ ਦੇ ਹੱਕ ‘ਚ ਨਿੱਤਰੀ, ਪਰਿਵਾਰ ਨਾਲ ਕੀਤੀ ਮੁਲਾਕਾਤ

ਪਰਵਿੰਦਰ ਸਿੰਘ ਝੋਟਾ ਜਿਸ ਦਾ ਬੀਤੇ ਦਿਨੀਂ ਕ ਤ ਲ ਕਰ ਦਿੱਤਾ ਗਿਆ ਸੀ । ਜਿਸ ਤੋਂ ਬਾਅਦ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਉਸ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ ਦਿਵਾਉਣ ਦੇ ਲਈ ਮੋਰਚਾ ਮਾਨਸਾ ‘ਚ ਚੱਲ ਰਿਹਾ ਹੈ।ਹੁਣ ਤੱਕ ਇਸ ਮੋਰਚੇ ‘ਤੇ ਮਾਹੀ ਸ਼ਰਮਾ, ਰਣਜੀਤ ਬਾਵਾ, ਬੱਬੂ ਮਾਨ ਸਣੇ ਹੋਰ ਕਈ ਕਲਾਕਾਰ ਪਰਿਵਾਰ ਨੂੰ ਹੌਸਲਾ ਦੇਣ ਦੇ ਲਈ ਪਹੁੰਚੇ ਸਨ।

ਜਿਸ ਤੋਂ ਬਾਅਦ ਹੁਣ ਅਦਾਕਾਰਾ ਪ੍ਰੀਤੀ ਸਪਰੂ ਵੀ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਦੇ ਲਈ ਪਹੁੰਚੇ ਹਨ। ਜਿਸ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਪ੍ਰੀਤੀ ਸਪਰੂ ਨੇ ਕਿਹਾ ਕਿ ਉਹ ਮੁੰਬਈ ਤੋਂ ਸਪੈਸ਼ਲ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਦੇ ਲਈ ਆਏ ਹਨ।

ਇਸ ਦੇ ਨਾਲ ਹੀ ਉਨ੍ਹਾਂ ਨੇ ਸ੍ਰੀ ਗੁਰੁ ਤੇਗ ਬਹਾਦਰ ਸਾਹਿਬ ਜੀ ਦੀ ਕੁਰਬਾਨੀ ਨੂੰ ਯਾਦ ਕਰਦੇ ਹੋਏ ਕਿਹਾ ਕਿ ਉਹ ਤਾਂ ਗੁਰੁ ਸਾਹਿਬ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕਰਨ ‘ਚ ਜੁਟੇ ਹੋਏ ਹਨ । ਕਿਉਂਕਿ ਉਨ੍ਹਾਂ ਨੇ ਕਸ਼ਮੀਰੀਆਂ ਦੀ ਰੱਖਿਆ ਲਈ ਜੋ ਕੁਰਬਾਨੀ ਕੀਤੀ ਉਸ ਨੂੰ ਭੁਲਾਇਆ ਨਹੀਂ ਜਾ ਸਕਦਾ । ਇਸ ਲਈ ਉਹ ਚਾਹੁੰਦੇ ਹਨ ਕਿ ਕਸ਼ਮੀਰ ‘ਚ ਸਾਰੇ ਗੁਰੁ ਸਾਹਿਬਾਨ ਦਾ ਇੱਕ ਮਿਊਜ਼ੀਅਮ ਬਣੇ। ਇਸ ਤੋਂ ਇਲਾਵਾ ਉਨ੍ਹਾਂ ਨੇ ਹੋਰ ਵੀ ਕਈ ਗੱਲਾਂ ਇਸ ਵੀਡੀਓ ‘ਚ ਆਖੀਆਂ। 

- GTC Pollywood

Top Stories