logo
logo

ਅਦਾਕਾਰ ਰੱਬੀ ਕੰਦੋਲਾ ਨੇ ਪਰਵਿੰਦਰ ਸਿੰਘ ਝੋਟਾ ਦੇ ਦਿਹਾਂਤ ‘ਤੇ ਜਤਾਇਆ ਸੋਗ, ਵੀਡੀਓ ਕੀਤਾ ਸਾਂਝਾ

ਬੀਤੇ ਦਿਨ ਮਾਨਸਾ ‘ਚ ਪਰਵਿੰਦਰ ਸਿੰਘ ਝੋਟਾ ਦਾ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪੂਰੇ ਪੰਜਾਬ ‘ਚ ਇਸ ਕ#ਤਲ ਨੂੰ ਲੈ ਕੇ ਲੋਕਾਂ ‘ਚ ਰੋਸ ਪਾਇਆ ਜਾ ਰਿਹਾ ਹੈ । ਇਸ ਮਾਮਲੇ ‘ਚ ਦੋਸ਼ੀ ਮੈਡੀਕਲ ਸਟੋਰ ਚਲਾਉਣ ਵਾਲੇ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ । ਕਿਉਂਕਿ ਗੋਲੀ ਮਾਰਨ ਤੋਂ ਬਾਅਦ ਉਹ ਸ਼ਖਸ ਫਰਾਰ ਹੋ ਗਿਆ ਸੀ। ਜਿਸ ਤੋਂ ਬਾਅਦ ਲੋਕਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਅਦਾਕਾਰ ਰੱਬੀ ਕੰਦੋਲਾ ਜੋ ਕੁਝ ਸਮਾਂ ਪਹਿਲਾਂ ਅਕਾਲੀ ਦਲ ਵਾਰਿਸ ਪੰਜਾਬ ‘ਚ ਸ਼ਾਮਿਲ ਹੋ ਗਏ ਸਨ ।

ਉਨ੍ਹਾਂ ਨੇ ਵੀ ਪਰਵਿੰਦਰ ਸਿੰਘ ਝੋਟੇ ਦੇ ਦਿਹਾਂਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੂੰ ਸਵਾਲ ਕਰਦੇ ਹੋਏ ਉਨ੍ਹਾਂ ਨੇ ਇਸ ਮਾਮਲੇ ‘ਚ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਵੀਡੀਓ ਸਾਂਝਾ ਕਰਦੇ ਹੋਏ ਇਸ ਸਾਰੇ ਮਾਮਲੇ ‘ਚ ਆਪਣਾ ਪ੍ਰਤੀਕਰਮ ਦਿੱਤਾ ਹੈ।

ਦੱਸ ਦਈਏ ਕਿ ਤੇਰਾਂ ਅਕਤੂਬਰ ਦੀ ਸਵੇਰ ਨੂੰ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ ਸਨ ਅਤੇ ਝੋਟਾ ਦੀ ਇੱਕ ਮੈਡੀਕਲ ਸਟੋਰ ਸੰਚਾਲਕ ਅਸ਼ਵਨੀ ਕੁਮਾਰ ਦੇ ਨਾਲ ਬਹਿਸ ਹੋ ਗਈ ਸੀ। ਇਸ ਦੌਰਾਨ ਅਸ਼ਵਨੀ ਕੁਮਾਰ ਨੇ ਆਪਣੀ ਪਿਸਤੌਲ ਦੇ ਨਾਲ ਝੋਟੇ ਤੇ ਗੋਲੀਆਂ ਚਲਾ ਦਿੱਤੀਆਂ ਸਨ। 

- GTC Pollywood

Top Stories