logo
logo

ਸਰਗੁਨ ਮਹਿਤਾ ਦੀਆਂ ਪਤੀ ਰਵੀ ਦੁਬੇ ਦੇ ਨਾਲ ਖੂਬਸੂਰਤ ਤਸਵੀਰਾਂ ਆਈਆਂ ਸਾਹਮਣੇ

ਅਦਾਕਾਰਾ ਸਰਗੁਨ ਮਹਿਤਾ (Sargun Mehta) ਤੇ ਰਵੀ ਦੁਬੇ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਨੇ ਬਹੁਤ ਹੀ ਲਾਈਟ ਕਲਰ ਦਾ ਅਨਾਰਕਲੀ ਸੂਟ ਪਹਿਨਿਆ ਹੋਇਆ ਅਤੇ ਬੈਕਲੈਸ ਇਸ ਸੂਟ ‘ਚ ਅਦਾਕਾਰਾ ਬਹੁਤ ਹੀ ਖੂਬਸੂਰਤ ਲੱਗ ਰਹੀ ਹੈ। ਇਸ ਤੋਂ ਇਲਾਵਾ ਅਦਾਕਾਰਾ ਦਾ ਪਤੀ ਰਵੀ ਦੂਬੇ ਵੀ ਨਾਈਟ ਡਰੈਸ ‘ਚ ਉਸ ਦੇ ਨਾਲ ਮਸਤੀ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਸੋਸ਼ਲ ਮੀਡੀਆ ਤੇ ਦੋਵਾਂ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ।

ਸਰਗੁਨ ਮਹਿਤਾ ਦਾ ਵਰਕ ਫ੍ਰੰਟ 

ਸਰਗੁਨ ਮਹਿਤਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।

ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਕੈਰੀ ਆਨ ਜੱਟਾ-4’ ਰਿਲੀਜ਼ ਹੋਈ ਹੈ, ਜੋ ਕਿ ਦਰਸ਼ਕਾਂ ਨੂੰ ਬਹੁਤ ਜ਼ਿਆਦਾ ਪਸੰਦ ਆ ਰਹੀ ਹੈ। ਸਰਗੁਨ ਮਹਿਤਾ ਦੇ ਪਤੀ ਵੀ ਵਧੀਆ ਅਦਾਕਾਰ ਹਨ ਅਤੇ ਹੁਣ ਤੱਕ ਉਹ ਕਈ ਟੀਵੀ ਸੀਰੀਅਲ ‘ਚ ਨਜ਼ਰ ਆ ਚੁੱਕੇ ਹਨ।

ਰਵੀ ਦੁਬੇ ਜਲਦ ਹੀ ਰਣਬੀਰ ਕਪੂਰ ਦੇ ਨਾਲ ਇੱਕ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦੇਣਗੇ । ਸਰਗੁਨ ਮਹਿਤਾ ਤੇ ਰਵੀ ਦੁਬੇ ਦੀ ਮੁਲਾਕਾਤ ਵੀ ਇੱਕ ਸ਼ੋਅ ਦੇ ਆਡੀਸ਼ਨ ਦੌਰਾਨ ਹੋਈ ਸੀ। ਜਿੱਥੇ ਦੋਵਾਂ ਦੀ ਦੋਸਤੀ ਹੋਈ ਅਤੇ ਇਹ ਦੋਸਤੀ ਪਿਆਰ ‘ਚ ਤਬਦੀਲ ਹੋ ਗਈ । 

- GTC Pollywood

Top Stories