logo
logo

ਸ਼ਹਿਨਾਜ਼ ਗਿੱਲ ਨੇ ਕਰਵਾਇਆ ਨਵਾਂ ਫੋਟੋ ਸ਼ੂਟ, ਬਿਖੇਰੇ ਆਪਣੀਆਂ ਅਦਾਵਾਂ ਦੇ ਜਲਵੇ

ਸ਼ਹਿਨਾਜ਼ ਗਿੱਲ ਦਾ ਨਵੇਂ ਫੋਟੋਸ਼ੂਟ ਦਾ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਉਹ ਆਪਣੀਆਂ ਅਦਾਵਾਂ ਦੇ ਜਲਵੇ ਬਿਖੇਰਦੀ ਹੋਈ ਨਜ਼ਰ ਆ ਰਹੀ ਹੈ।ਸੋਸ਼ਲ ਮੀਡੀਆ ਤੇ ਅਦਾਕਾਰਾ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਦੇ ਵੱਲੋਂ ਇਸ ‘ਤੇ ਰਿਐਕਸ਼ਨ ਦਿੱਤੇ ਜਾ ਰਹੇ ਹਨ।ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਕਈ ਫੈਸ਼ਨ ਸਟਾਈਲਿਸਟ ਦੇ ਨਾਲ ਕੰਮ ਕਰ ਰਹੇ ਹਨ। ਸ਼ਹਿਨਾਜ਼ ਗਿੱਲ ਅਕਸਰ ਆਪਣੇ ਇਸ ਤਰ੍ਹਾਂ ਦੇ ਵੀਡੀਓ ਸਾਂਝੇ ਕਰਦੀ ਰਹਿੰਦੀ ਹੈ।

ਸ਼ਹਿਨਾਜ਼ ਗਿੱਲ ਦਾ ਵਰਕ ਫ੍ਰੰਟ 

ਸ਼ਹਿਨਾਜ਼ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ।ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ਅਤੇ ਬਤੌਰ ਮਾਡਲ ਉਹ ਕਈ ਗੀਤਾਂ ‘ਚ ਨਜ਼ਰ ਆ ਚੁੱਕੇ ਹਨ।

ਪਰ ਉਨ੍ਹਾਂ ਨੂੰ ਪਛਾਣ ਉਦੋਂ ਮਿਲੀ ਜਦੋਂ ਉਨ੍ਹਾਂ ਨੇ ਬਿੱਗ ਬੌਸ ‘ਚ ਭਾਗ ਲਿਆ। ਇਸ ਸ਼ੋਅ ‘ਚ ਸਿਧਾਰਥ ਸ਼ੁਕਲਾ ਦੇ ਨਾਲ ਉਨ੍ਹਾਂ ਦੀ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਸ਼ੋਅ ‘ਚ ਇਹ ਜੋੜੀ ਨੂੰ ਸਿਡਨਾਜ਼ ਨਾਂਅ ਦੀ ਜੋੜੀ ਦੇ ਨਾਲ ਮਸ਼ਹੂਰ ਹੋਈ ਸੀ । 

- GTC Pollywood

Top Stories