logo
logo

ਸ਼ਹਿਨਾਜ਼ ਗਿੱਲ ਨੇ ਆਪਣੇ ਭਰਾ ਦੇ ਵਿਆਹ ਤੋਂ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ, ਵੇਖੋ ਅਦਾਕਾਰਾ ਦਾ ਕਿਊਟ ਅੰਦਾਜ਼

ਅਦਾਕਾਰਾ ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੀ ਹੈ। ਹੁਣ ਉਹ ਆਪਣੇ ਭਰਾ ਦੇ ਵਿਆਹ ‘ਚ ਰੁੱਝੀ ਹੋਈ ਨਜ਼ਰ ਆ ਰਹੀ ਹੈ। ਜਿਸ ਦੀਆਂ ਉਹ ਲਗਾਤਾਰ ਤਸਵੀਰਾਂ ਸਾਂਝੀਆਂ ਕਰ ਰਹੀ ਹੈ। ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਅਦਾਕਾਰਾ ਨੇ ਪੀਲੇ ਰੰਗ ਦਾ ਸੂਟ ਪਾਇਆ ਹੋਇਆ ਹੈ ਅਤੇ ਇਨ੍ਹਾਂ ਤਸਵੀਰਾਂ ‘ਚ ਉਹ ਬਹੁਤ ਹੀ ਜ਼ਿਆਦਾ ਸੋਹਣੀ ਲੱਗ ਰਹੀ ਹੈ।

ਅਦਾਕਾਰਾ ਨੇ ਹਰੀਆਂ ਚੂੜੀਆਂ ਤੇ ਖੁੱਲ੍ਹੇ ਵਾਲਾਂ ਦੇ ਨਾਲ ਆਪਣੀ ਲੁੱਕ ਨੂੰ ਕੰਪਲੀਟ ਕੀਤਾ । ਇੱਕ ਤੋਂ ਬਾਅਦ ਇੱਕ ਕਈ ਤਸਵੀਰਾਂ ਸ਼ਹਿਨਾਜ਼ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀਆਂ ਹਨ ।

ਬੀਤੇ ਦਿਨ ਭਰਾ ਦਾ ਸ਼ਗਨ ਲੈ ਕੇ ਪਹੁੰਚੀ ਸੀ ਅਦਾਕਾਰਾ 

ਬੀਤੇ ਦਿਨ ਸ਼ਹਿਨਾਜ਼ ਗਿੱਲ ਆਪਣੇ ਭਰਾ ਦਾ ਸ਼ਗਨ ਲੈ ਕੇ ਉਸ ਦੇ ਸਹੁਰੇ ਘਰ ‘ਚ ਪਹੁੰਚੀ ਸੀ । ਜਿਸ ‘ਚ ਉਹ ਨੱਚਦੀ ਗਾਉਂਦੀ ਤੇ ਮਸਤੀ ਕਰਦੀ ਹੋਈ ਦਿਖਾਈ ਦਿੱਤੀ ਸੀ ਅਤੇ ਸੋਸ਼ਲ ਮੀਡੀਆ ਤੇ ਅਦਾਕਾਰਾ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਗਿਆ ਸੀ ਅਤੇ ਹੁਣ ਮੁੜ ਤੋਂ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕੀਤਾ ਹੈ। 

ਸ਼ਹਿਨਾਜ਼ ਗਿੱਲ ਦਾ ਵਰਕ ਫ੍ਰੰਟ 

ਸ਼ਹਿਨਾਜ਼ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੀ ਆ ਰਹੀ ਹੈ।

ਬਤੌਰ ਮਾਡਲ ਵੀ ਸ਼ਹਿਨਾਜ਼ ਗਿੱਲ ਕਈ ਗੀਤਾਂ ‘ਚ ਦਿਖਾਈ ਦਿੱਤੀ ਹੈ ਅਤੇ ਹੁਣ ਉਹ ਜ਼ਿਆਦਾਤਰ ਫ਼ਿਲਮਾਂ ‘ਚ ਹੀ ਸਰਗਰਮ ਹਨ। 

- GTC Pollywood

Top Stories