ਸਿੱਧੂ ਮੂਸੇਵਾਲਾ ਦਾ ਹੋਲੋਗ੍ਰਾਮ ਕੰਸਰਟ ਨੌ ਅਕਤੂਬਰ ਨੂੰ ਸ਼ੁਰੂ ਹੋਣ ਜਾ ਰਿਹਾ ਹੈ। ਨੌ ਅਕਬੂਰ ਨੂੰ ਟੋਰਾਂਟੋ ਤੋਂ ਉਨ੍ਹਾਂ ਦੇ ਇਸ ਸ਼ੋਅ ਦੀ ਸ਼ੁਰੂਆਤ ਹੋਵੇਗੀ। ਜਿਸ ਦੇ ਲਈ ਟਿਕਟਾਂ ਦੀ ਬੁਕਿੰਗ ਸ਼ੁਰੂ ਹੋ ਚੁੱਕੀ ਹੈ ਅਤੇ ਸ਼ੋਅ ਵਾਲੇ ਦਿਨ ਹੀ ਸਿੱਧੂ ਮੂਸੇਵਾਲਾ ਦੇ ਫੈਨਸ ਨੂੰ ਇੱਕ ਹੋਰ ਸਰਪ੍ਰਾਈਜ਼ ਮਿਲੇਗਾ । ਜਿਸ ਦਾ ਐਲਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਦੇ ਵੱਲੋਂ ਕੀਤਾ ਗਿਆ ਹੈ।
Add GTC Pollywood on Google
ਸਿੱਧੂ ਮੂਸੇਵਾਲਾ ਦਾ ਹੋਲੋਗ੍ਰਾਮ ਕੰਸਰਟ ਨੌ ਅਕਤੂਬਰ ਨੂੰ ਸ਼ੁਰੂ ਹੋਣ ਜਾ ਰਿਹਾ ਹੈ। ਨੌ ਅਕਬੂਰ ਨੂੰ ਟੋਰਾਂਟੋ ਤੋਂ ਉਨ੍ਹਾਂ ਦੇ ਇਸ ਸ਼ੋਅ ਦੀ ਸ਼ੁਰੂਆਤ ਹੋਵੇਗੀ। ਜਿਸ ਦੇ ਲਈ ਟਿਕਟਾਂ ਦੀ ਬੁਕਿੰਗ ਸ਼ੁਰੂ ਹੋ ਚੁੱਕੀ ਹੈ ਅਤੇ ਸ਼ੋਅ ਵਾਲੇ ਦਿਨ ਹੀ ਸਿੱਧੂ ਮੂਸੇਵਾਲਾ ਦੇ ਫੈਨਸ ਨੂੰ ਇੱਕ ਹੋਰ ਸਰਪ੍ਰਾਈਜ਼ ਮਿਲੇਗਾ । ਜਿਸ ਦਾ ਐਲਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਦੇ ਵੱਲੋਂ ਕੀਤਾ ਗਿਆ ਹੈ। ਇਸ ਸਰਪ੍ਰਾਈਜ਼ ਦਾ ਨੌ ਅਕਤੂਬਰ ਨੂੰ ਹੀ ਪਤਾ ਲੱਗ ਸਕੇਗਾ।
_186a2bd6bca7edeb46256e1364337e57_1280X720.webp)
ਇਸ ਟੂਰ ਦਾ ਪਹਿਲਾ ਸ਼ੋਅ ਕੈਨੇਡਾ ਦੇ ਟੋਰਾਂਟੋ ਵਿੱਚ 9 ਅਕਤੂਬਰ ਨੂੰ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ। ਬਲਕੌਰ ਸਿੰਘ ਮੁਤਾਬਕ ਇਸ ਪ੍ਰੋਜੈਕਟ ਨਾਲ ਜੁੜੀਆਂ ਤਿਆਰੀਆਂ ਲਗਭਗ ਪੂਰੀਆਂ ਹੋ ਚੁੱਕੀਆਂ ਹਨ। ਟੂਰ ਦੇ ਪਹਿਲੇ ਪੜਾਅ ਵਿੱਚ ਕਰੀਬ 10 ਸ਼ੋਅ ਕਰਵਾਉਣ ਦੀ ਯੋਜਨਾ ਹੈ। ਹੋਲੋਗ੍ਰਾਮ ਤਕਨੀਕ ਰਾਹੀਂ ਪ੍ਰਸ਼ੰਸਕ ਸਿੱਧੂ ਮੂਸੇਵਾਲਾ ਨੂੰ ਇੱਕ ਵਾਰ ਫਿਰ ਸਟੇਜ ’ਤੇ ਪਰਫਾਰਮ ਕਰਦੇ ਹੋਏ ਦੇਖ ਸਕਣਗੇ।

ਸਿੱਧੂ ਮੂਸੇਵਾਲਾ ਦਾ ਹੋਇਆ ਸੀ ਕਤਲ
ਸਿੱਧੂ ਮੂਸੇਵਾਲਾ ਦਾ ਕੁਝ ਹਥਿਆਰਬੰਦ ਲੋਕਾਂ ਦੇ ਵੱਲੋਂ ਕਤਲ ਕਰ ਦਿੱਤਾ ਗਿਆ ਸੀ । ਉਸ ਵੇਲੇ ਗਾਇਕ ਆਪਣੀ ਬੀਮਾਰ ਮਾਸੀ ਦਾ ਹਾਲ ਚਾਲ ਜਾਨਣ ਦੇ ਲਈ ਜਾ ਰਿਹਾ ਸੀ। ਪਰ ਰਸਤੇ ‘ਚ ਹੀ ਪਿੰਡ ਜਵਾਹਰਕੇ ਦੇ ਨਜ਼ਦੀਕ ਕੁਝ ਹਥਿਆਰਬੰਦ ਬਦਮਾਸ਼ ਜੋ ਗਾਇਕ ਦੀ ਥਾਰ ਦਾ ਪਿੱਛਾ ਕਰ ਰਹੇ ਸਨ, ਉਸ ਨੂੰ ਘੇਰ ਕੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ।
- GTC Pollywood