ਸੁਨੰਦਾ ਸ਼ਰਮਾ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਵੀਡੀਓਜ਼ ਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਆਪਣੀ ਸ਼ਖਸੀਅਤ ਦੇ ਬਾਰੇ ਬਿਆਨ ਕਰਨ ਦੀ ਕੋਸ਼ਿਸ਼ ਕੀਤੀ ਹੈ। ਗਾਇਕਾ ਨੇ ਲਿਖਿਆ “ਮੈਂ ਬਲਦੀਆਂ ਲਾਟਾਂ ਚੋਂ ਭਾਂਬੜ ਬਣ ਨਿਕਲ ਆਈ,ਹੁਣ ਮੈਂ ਭਲਾ ਅੱਖ ਦੀ ਘੂਰ ਨੂੰ ਕੀ ਜਾਣਾ”। ਗਾਇਕਾ ਦੀ ਇਸ ਪੋਸਟ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।
Add GTC Pollywood on Google
ਸੁਨੰਦਾ ਸ਼ਰਮਾ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਵੀਡੀਓਜ਼ ਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਆਪਣੀ ਸ਼ਖਸੀਅਤ ਦੇ ਬਾਰੇ ਬਿਆਨ ਕਰਨ ਦੀ ਕੋਸ਼ਿਸ਼ ਕੀਤੀ ਹੈ। ਗਾਇਕਾ ਨੇ ਲਿਖਿਆ “ਮੈਂ ਬਲਦੀਆਂ ਲਾਟਾਂ ਚੋਂ ਭਾਂਬੜ ਬਣ ਨਿਕਲ ਆਈ,ਹੁਣ ਮੈਂ ਭਲਾ ਅੱਖ ਦੀ ਘੂਰ ਨੂੰ ਕੀ ਜਾਣਾ”। ਗਾਇਕਾ ਦੀ ਇਸ ਪੋਸਟ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ । ਗਾਇਕਾ ਨੇ ਕੁਝ ਤਸਵੀਰਾਂ ਦੇ ਨਾਲ ਨਾਲ ਉਰਦੂ ਦੇ ਕਿਸੇ ਸ਼ਾਇਰ ਦਾ ਇੱਕ ਸ਼ੇਅਰ ਵੀ ਲਿਖਿਆ ਹੈ।
_2b041b479ebf08ef7315329068d1c373_1280X720.webp)
ਸੁਨੰਦਾ ਸ਼ਰਮਾ ਦਾ ਵਰਕ ਫ੍ਰੰਟ
ਸੁਨੰਦਾ ਸ਼ਰਮਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਸੰਗੀਤ ਜਗਤ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੀ ਆ ਰਹੀ ਹੈ। ਗੀਤਾਂ ਤੋਂ ਇਲਾਵਾ ਉਹ ਕਈ ਫ਼ਿਲਮਾਂ ‘ਚ ਅਦਾਕਾਰੀ ਵੀ ਕਰ ਚੁੱਕੇ ਹਨ।

ਆਖਰੀ ਵਾਰ ਉਹ ਅਮਰਿੰਦਰ ਗਿੱਲ ਦੇ ਨਾਲ ਫ਼ਿਲਮ ‘ਮਿੱਤਰਾਂ ਦਾ ਚੱਲਿਆ ਟਰੱਕ ਨੀਂ’ ‘ਚ ਨਜ਼ਰ ਆਏ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਟਰਿੱਪ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਸਨ। ਜਿਸ ‘ਚ ਉਹ ਆਪਣੇ ਪਰਿਵਾਰ ਤੇ ਦੋਸਤਾਂ ਦੇ ਨਾਲ ਹਿਮਾਚਲ ਦੀਆਂ ਵਾਦੀਆਂ ‘ਚ ਘੁੰਮਦੀ ਹੋਈ ਨਜ਼ਰ ਆਈ ਸੀ।
- GTC Pollywood